ਨਈ ਆਬਾਦੀ ਤੋਂ ਘੰਟਾ ਘਰ ਤੱਕ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਅਤੇ ਪੇਵਰ ਬਲਾਕ ਦਾ ਹੋਵੇਗਾ ਕੰਮ: ਅਰੋੜਾ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਨਈ ਆਬਾਦੀ ਤੋਂ ਘੰਟਾ ਘਰ ਤੱਕ ਇੰਟਰਲਾਕਿੰਗ ਟਾਈਲਾਂ ਅਤੇ ਪੇਵਰ ਬਲਾਕ ਲਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ 49.81 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲਾ ਇਹ ਕੰਮ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗਾ।ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਣ ਵੇਲੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜ ਮੁਕੰਮਲ ਹੋਣ ਨਾਲ ਸ਼ਹਿਰ ਦੇ ਅੰਦਰੂਨੀ ਹਿੱਸੇ ਨੂੰ ਨਵੀਂ ਦਿੱਖ ਮਿਲੇਗੀ। ਉਨ੍ਹਾਂ ਦੱਸਿਆ ਕਿ ਨਈ ਆਬਾਦੀ ਤੋਂ ਘੰਟਾ ਘਰ ਤੱਕ ਇੰਟਰਲਾਕਿੰਗ ਤੇ ਪੇਵਰ ਬਲਾਕ ਦਾ ਕੰਮ ਜੰਗੀ ਪੱਧਰ ’ਤੇ ਕਰਵਾ ਕੇ ਲੋਕਾਂ ਲਈ ਲੋੜੀਂਦੀ ਸਹੂਲਤ ਯਕੀਨੀ ਬਣਾਈ ਜਾਵੇਗੀ।

Advertisements

ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਹੁਸ਼ਿਆਰਪੁਰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਨੂੰ ਕਈ ਵਿਕਾਸ ਕਾਰਜ ਦਿੱਤੇ ਹਨ ਜਿਨ੍ਹਾਂ ’ਤੇ ਪੂਰੀ ਤੇਜੀ ਨਾਲ ਕੰਮ ਕਰਵਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਮੁਢਲੀਆਂ ਸਹੂਲਤਾਂ ਦਿੱਤੀਆਂ ਜਾ ਸਕਣ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਹਰ ਇਲਾਕੇ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਕਰਵਾਉਂਦਿਆਂ ਇਕਸਾਰ ਅਤੇ ਮਿਸਾਲੀਆ ਵਿਕਾਸ ਯਕੀਨੀ  ਬਣਾਇਆ ਜਾ ਰਿਹਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਕੌਂਸਲਰ ਪ੍ਰਦੀਪ ਕੁਮਾਰ, ਗੋਪਾਲ ਵਰਮਾ, ਦਵਿੰਦਰ ਕੁਮਾਰ, ਸ਼ਾਮ ਲਾਲ ਭੱਲਾ, ਅਸ਼ੋਕ ਕੁਮਾਰ, ਬਲਰਾਮ ਜੱਗੀ, ਸੁਰਿੰਦਰ ਕੁਮਾਰ, ਨਰਿੰਦਰ ਕੁਮਾਰ, ਰਜੇਸ਼ ਕੁਮਾਰ, ਸੋਨੂੰ ਗੁਲਾਟੀ, ਰਿੱਕੀ ਤੇਹਰਾਮ, ਦੀਪਾ ਸੈਣੀ, ਬਿੱਟੂ ਸ਼ਰਮਾ, ਮੋਨਿਕਾ ਸ਼ਰਮਾ, ਰਕੇਸ਼ ਸ਼ਰਮਾ, ਰਾਮ ਪਾਲ ਸੈਣੀ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here