ਕੈਪਟਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ: ਘੁੜਕਾ ਵਿਖੇ ਮਨਾਈ ਧੀਆਂ ਦੀ ਲੋਹੜੀ

ਜਲੰਧਰ(ਦ ਸਟੈਲਰ ਨਿਊਜ਼)। ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਸੁਸ਼ੀਲ ਕੁਮਾਰ ਰਿੰਕੂ, ਰਜਿੰਦਰ ਬੇਰੀ ਅਤੇ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਲੋਕਾਂ ਨੂੰ ਬੱਚੀਆਂ ਨੂੰ ਬਚਾਉਣ ਲਈ ਅੱਗੇ ਆ ਕੇ ਮਹੱਤਵਪੂਰਨ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਤਾਂ ਜੋ ਉਹ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿਚ ਬਰਾਬਰ ਦੀਆਂ ਹਿੱਸੇਦਾਰ ਬਣ ਸਕਣ।

Advertisements

ਐਨਜੀਓ ਵਰਲਡ ਵਾਈਡ ਸਕੋਪ ਵੈੱਲਫੇਅਰ ਸੁਸਾਇਟੀ ਵੱਲੋਂ ਘੁੜਕਾ ਵਿਖੇ ਆਯੋਜਿਤ ‘ਧੀਆਂ ਦੀ ਲੋਹੜੀ’ ਦੇ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਅਤੇ ਵਿਧਾਇਕਾਂ ਨੇ ਕਿਹਾ ਕਿ ਭਾਰਤ ਨੂੰ ਵਿਸ਼ਵ ਵਿੱਚ ਮੋਹਰੀ ਦੇਸ਼ ਬਣਾਉਣ ਲਈ ਲੜਕੀਆਂ ਨੂੰ ਸਿੱਖਿਅਤ ਅਤੇ ਸਸ਼ਕਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਦੇ ਨਾਲ-ਨਾਲ ਪੰਚਾਇਤਾਂ ਅਤੇ ਸ਼ਹਿਰੀ ਸਥਾਨਕ ਸਰਕਾਰਾਂ ਵਿੱਚ ਔਰਤਾਂ ਲਈ ਸੀਟਾਂ ਰਾਖਵੀਆਂ ਕਰਨਾ ਕੈਪਟਨ ਸਰਕਾਰ ਦੀ ਨਿਵੇਕਲੀ ਪਹਿਲੀਕਦਮੀ ਹੈ। ਉਨ੍ਹਾਂ ਕਿਹਾ ਕਿ ‘ਧੀਆਂ ਦੀ ਲੋਹੜੀ’ ਇੱਕ ਸ਼ਲਾਘਾਯੋਗ ਉਪਰਾਲਾ ਹੈ, ਜੋ ਸਮਾਜ ਵਿੱਚ ਲੜਕੀ ਦੀ ਸਥਿਤੀ ਨੂੰ ਬਦਲਣ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਅ ਸਕਦਾ ਹੈ ।

ਉਨ੍ਹਾਂ ਇਸਦੇ ਸੰਦੇਸ਼ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਸਾਰਿਤ ਕਰਨ ਲਈ ਸਾਲ ਭਰ ਸਥਾਈ ਯਤਨਾਂ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਡੇ ਗੁਰੂਆਂ ਨੇ ਵੀ ਸਾਨੂੰ ਔਰਤਾਂ ਦਾ ਸਨਮਾਨ ਕਰਨ ਦਾ ਸੰਦੇਸ਼ ਦਿੱਤਾ ਹੈ। ਸੰਸਦ ਮੈਂਬਰ ਅਤੇ ਵਿਧਾਇਕਾਂ ਨੇ ਕਿਹਾ ਕਿ ਅੱਜ ਲੜਕੀਆਂ ਹਰ ਖੇਤਰ ਭਾਵੇਂ ਉਹ ਸਿੱਖਿਆ ਹੋਵੇ, ਖੇਡਾਂ ਹੋਣ ਅਤੇ ਜਾਂ ਕੋਈ ਹੋਰ, ਵਿੱਚ ਮੋਹਰੀ ਹਨ। ਉਨ੍ਹਾਂ ਇਸ ਉੱਦਮ ਲਈ ਪ੍ਰਬੰਧਕਾਂ ਅਤੇ ਹੋਰਨਾਂ ਨੂੰ ਮੁਬਾਰਕਬਾਦ ਵੀ ਦਿੱਤੀ। ਇਸ ਮੌਕੇ ਸੰਸਦ ਮੈਂਬਰ ਅਤੇ ਵਿਧਾਇਕਾਂ ਨੇ ਬੱਚੀਆਂ ਦੀਆਂ ਮਾਵਾਂ ਨੂੰ ਮਠਿਆਈ ਅਤੇ ਤੋਹਫੇ ਵੀ ਵੰਡੇ। ਇਸ ਮੌਕੇ ਡੀਐਸਪੀ ਸ਼੍ਰੀ ਸਰਬਜੀਤ ਸਿੰਘ ਰਾਏ ਅਤੇ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ।

LEAVE A REPLY

Please enter your comment!
Please enter your name here