ਜਿਲੇ ਵਿੱਚ 13 ਪਾਜੇਟਿਵ ਮਰੀਜ ਆਉਣ ਨਾਲ ਗਿਣਤੀ ਹੋਈ 7853

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ1391ਨਵੇ ਸੈਪਲ ਲੈਣ ਨਾਲ ਅਤੇ 2238 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ-19 ਦੇ 13 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7853 ਹੋ ਗਈ ਹੈ। ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 251638 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 241834 ਸੈਪਲ ਨੈਗਟਿਵ, ਜਦਕਿ 7853 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 184 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 320 ਹੈ । ਐਕਟਿਵ ਕੇਸਾ ਦੀ ਗਿਣਤੀ 90  ਹੈ,  ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7443 ਹਨ ।

Advertisements

ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 13 ਮਰੀਜ ਪਜੇਟਿਵ ਪਾਏ ਗਏ ਹਨ, ਹੁਸ਼ਿਆਰਪੁਰ ਸ਼ਹਿਰ ਵਿੱਚ 7ਪਾਜੇਟਿਵ ਮਰੀਜ ਸਬੰਧਿਤ ਤੇ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 6 ਪਾਜੇਟਵ ਮਰੀਜ ਹਨ। ਜਿਲਾ ਹੁਸ਼ਿਆਰਪੁਰ ਨਾਲਕੋਰੋਨਾ ਪਾਜੇਟਿਵ ਨਾਲ 1 ਮੌਤ ਹੋਈਆ ਹਨ (1)75 ਸਾਲਾ ਔਰਤ ਵਾਸੀ ਗੋਬਿੰਦਪੁਰ, ਸਿਹਤ ਕੇਦਰ ਚੱਕੋਵਾਲ ਦੀ ਮੋਤ ਨਿਜੀ ਹਸਪਤਾਲ ਜਲੰਧਰ ਵਿਖੇ ਹੋਈ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

LEAVE A REPLY

Please enter your comment!
Please enter your name here