ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ ਵਿਖੇ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ 26 ਜਨਵਰੀ ਨੂੰ ਕੋਵਿਡ 19 ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖ ਕੇ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਸ੍ਰੀ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਵੱਖ ਵੱੱਖ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ , ਅਰਵਿੰਦ ਪ੍ਰਕਾਸ ਵਰਮਾ ਤਹਿਸੀਲਦਾਰ ਪਠਾਨਕੋਟ, ਮਨੋਜ ਕੁਮਾਰ ਐਸ.ਪੀ. ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।

Advertisements

ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਣਤੰਤਰ ਦਿਵਸ ਮੌਕੇ ’ਤੇ ਮੁੱਖ ਮਹਿਮਾਨ ਵੱਲੋਂ ਸਭ ਤੋਂ ਪਹਿਲਾ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ ਅਤੇ ਇਸ ਮੋਕੇ ਤੇ ਕੋਵਿਡ ਦੋਰਾਨ ਵਧੀਆ ਕਾਰਗੁਜਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ।  ਉਨ੍ਹਾਂ ਦੱਸਿਆ ਕਿ ਕੋਵਿਡ 19 ਦੇ ਚਲਦਿਆਂ ਸੱਭਿਆਚਾਰਕ ਪ੍ਰੋਗਰਾਮ , ਪੀ.ਟੀ.ਸੋਅ ਅਤੇ ਮਾਰਚ ਪਾਸਟ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੱਖ ਵੱਖ ਅਧਿਕਾਰੀਆਂ ’ਤੇ ਆਧਾਰਤ ਕਮੇਟੀਆਂ ਦਾ ਗਠਨ ਕਰਕੇ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ 24 ਜਨਵਰੀ ਨੂੰ ਫੂੱਲ ਡ੍ਰੈਸ ਰਿਹਰਸਲ ਕੀਤੀ ਜਾਵੇਗੀ।

LEAVE A REPLY

Please enter your comment!
Please enter your name here