ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਦਾ ਆਯੋਜਨ

ਫ਼ਿਰੋਜ਼ਪੁਰ(ਦ ਸਟੈਲਰ ਨਿਊਜ਼)। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਦੀ ਮੀਟਿੰਗ ਇੰਚਾਰਜ ਤੇ ਜ਼ਿਲ੍ਹਾ ਸੈਸ਼ਨ ਜੱਜ ਸਚਿਨ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਆਪਣੀਆ ਵਿਭਾਗੀ ਸਕੀਮਾਂ ਨੂੰ ਜਮੀਨੀ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣ ਦੇ ਆਦੇਸ਼ ਦਿੱਤੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਗੁਰਪਾਲ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਜ.) ਮੈਡਮ ਰਾਜਦੀਪ ਕੌਰ, ਬਲਜਿੰਦਰ ਸਿੰਘ ਸੀ.ਜੇ.ਐੱਮ ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੀ ਹਾਜ਼ਰ ਸਨ।

Advertisements

ਇੰਚਾਰਜ ਤੇ ਜ਼ਿਲ੍ਹਾ ਸੈਸ਼ਨ ਜੱਜ ਨੇ ਸਿਵਲ ਸਰਜਨ ਡਾ. ਰਾਜਿੰਦਰ ਰਾਜ ਤੋਂ ਸਿਹਤ ਵਿਭਾਗ ਨਾਲ ਸਬੰਧਿਤ ਸਕੀਮਾਂ ਬਾਰੇ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਸਕੂਲਾਂ ਵਿੱਚ ਜੋ ਸੈਂਟਰ ਬਣਨੇ ਹਨ ਉਨ੍ਹਾਂ ਵਿੱਚ ਉਹ ਆਪਣੇ ਵਿਭਾਗੀ ਅਧਿਕਾਰੀਆਂ ਨੂੰ ਵੀ ਭੇਜਣ ਤੇ ਸਬੰਧਿਤ ਸਕੂਲਾਂ ਵਿੱਚ ਪੁਲਿਸ ਵਿਭਾਗ ਵੱਲੋਂ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਫੈਲਾਈ ਜਾਵੇ। ਉਨ੍ਹਾਂ ਬਾਲ ਭਲਾਈ ਵਿਭਾਗ ਕਮੇਟੀ ਨੂੰ ਕਿਹਾ ਕਿ ਬਾਲ ਭਿੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਸੇਰਸਾਹ ਵਲੀ ਵਿਖੇ ਭਿੱਖਿਆ ਮੰਗਣ ਵਾਲੇ ਬੱਚਿਆਂ ਦੀ ਚੈਕਿੰਗ ਕੀਤੀ ਜਾਵੇ ਤੇ ਬਣਦੀ ਕਾਰਵਾਈ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਦੇ ਅੱਗੇ ਪਿੱਛੇ ਕੋਈ ਨਹੀਂ ਜਾਂ ਜਿਨ੍ਹਾਂ ਬੱਚਿਆ ਦੇ ਮਾਤਾ-ਪਿਤਾ ਉਨ੍ਹਾਂ ਦਾ ਧਿਆਨ ਨਹੀਂ ਰੱਖਦੇ ਉਨ੍ਹਾਂ ਨੂੰ ਆਰੀਆ ਅਨਾਥ ਆਲਿਆ ਛੱਡਿਆ ਜਾਵੇ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਅਧੀਨ ਆਉਂਦੀਆਂ ਜੋ ਵੀ ਕੇਸਾਂ ਦੀਆਂ ਰਿਪੋਰਟਾਂ ਹਨ ਉਹ ਕੇਸਾਂ ਦੀ ਰਿਪੋਰਟ ਭੇਜਣ ਤਾਂ ਜੋ ਉਸ ਤੇ ਅਗਲੇਰੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨਾਲਸਾ ਸਕੀਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਜਿਹੜੇ ਕੇਸਾਂ ਵਿੱਚ ਰਾਜ਼ੀਨਾਮੇ ਦੀ ਗੁਜਾਇੰਸ਼ ਹੋਵੇ ਉਨ੍ਹਾਂ ਕੇਸਾਂ ਨੂੰ ਮਿਡੀਗੇਸ਼ਨ ਸੈਂਟਰ ਵਿਖੇ ਭੇਜਿਆ ਜਾਵੇ ਤਾਂ ਜੋ ਲੋਕ ਅਦਾਲਤੀ ਝਗੜੇ ਤੋਂ ਬਚ ਸਕਣ। ਇਸ ਮੌਕੇ ਐੱਸਪੀਐੱਚ. ਬਲਵੀਰ ਸਿੰਘ, ਡਿਪਟੀ ਡੀਈਓ ਸੁਖਵਿੰਦਰ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਬਲਜਿੰਦਰ ਕੌਰ ਅਤੇ ਡਾ. ਰਜਿੰਦਰ ਮਨਚੰਦਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here