ਹੁਸ਼ਿਆਰਪੁਰ ਜਿਲੇ ਵਿੱਚ 19 ਨਵੇਂ ਪਾਜੇਟਿਵ ਮਰੀਜ, ਗਿਣਤੀ ਹੋਈ 7892

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1377 ਨਵੇ ਸੈਪਲ ਲੈਣ ਨਾਲ ਅਤੇ 1637 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ, 19 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7892 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 255753 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 248096 ਸੈਪਲ ਨੈਗਟਿਵ, ਜਦਕਿ 1393 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 184 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 321 ਹੈ । ਐਕਟਿਵ ਕੇਸਾ ਦੀ ਗਿਣਤੀ 105 ਹੈ, ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7466 ਹਨ । ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 19 ਮਰੀਜ ਪਜੇਟਿਵ ਪਾਏ ਗਏ ਹਨ, ਹੁਸ਼ਿਆਰਪੁਰ ਸ਼ਹਿਰ ਵਿੱਚ ਪਾਜੇਟਿਵ ਮਰੀਜ ਸਬੰਧਿਤ ਤੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ 14 ਪਾਜੇਟਵ ਮਰੀਜ ਹਨ।

Advertisements

ਇਕ ਮੋਤ ਹੋਈ ਜੋ ਕੋਰੋਨਾ ਪਜੇਟਿਵ ਹੈ (1) 79 ਸਾਲਾ ਔਰਤ ਵਾਸੀ ਪਦਰਾਣਾ ਗੜਸ਼ੰਕਰ ਦੀ ਮੋਤ ਨਿਜੀ ਹਸਪਤਾਲ ਜਲੰਧਰ ਵਿਖੇ ਹੋਈ ਹੈ ।    ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here