ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਚਨੱਕਿਆ ਐਜੂਕੇਸ਼ਨਲ ਸੋਸਾਇਟੀ ਪਠਾਨਕੋਟ ਵੱਲੋਂ ਕਰਵਾਇਆ ਜਾਵੇਗਾ 3 ਮਹੀਨੇ ਦਾ ਮੂਫਤ ਸਕਿੱਲ ਕੋਰਸ

ਪਠਾਨਕੋਟ(ਦ ਸਟੈਲਰ ਨਿਊਜ਼)। ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗੀ ਚਨੱਕਿਆ ਐਜੂਕੇਸਨਲ ਸੋਸਾਇਟੀ 18 ਤੋ 40 ਸਾਲ ਉਮਰ ਵਰਗ ਦੇ ਨੋਜਵਾਨਾਂ (ਲੜਕੀਆਂ) ਲਈ ਪ੍ਰਧਾਨ ਮੰਤਰੀ ਕੌਸਲ ਵਿਕਾਸ ਯੋਜਨਾ 3.0 ਅਧੀਨ 3 ਮਹੀਨੇ ਦਾ ਮੂਫਤ ਕੋਰਸ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਨੇ ਦਿੱਤੀ।   ਉਨਾਂ ਦੱਸਿਆ ਕਿ ਇਸ ਕੌਰਸ ਵਿੱਚ ਮੇਕਅੱਪ ਆਰਟਿਸਟ ਦਾ ਕੋਰਸ ਸ਼ਾਮਿਲ ਹੈ। ਉਨਾਂ ਦੱਸਿਆ ਕਿ ਇਹ ਕੋਰਸ ਚਨੱਕਿਆ ਐਜੂਕੇਸਨਲ ਸੋਸਾਇਟੀ ਵੱਲੋਂ ਨਜਦੀਕ ਵੈਨਿਸ ਹੋਟਲ ਪੀ.ਟੀ.ਯੂ. ਸੈਂਟਰ ਵਿਖੇ ਸਥਿਤ ਸਕਿੱਲ ਸੈਂਟਰ ਵਿੱਚ ਚੱਲ ਰਹੇ ਹਨ। ਇਸ ਸੈਂਟਰ ਵਿੱਚ ਇਨਾਂ ਮੂਫਤ ਕੋਰਸਾਂ ਲਈ ਰਜਿਸਟਰੇਸ਼ਨ ਅਰੰਭ ਕੀਤੀ ਗਈ ਹੈ। ਉਨਾਂ ਦੱਸਿਆ ਕਿ ਚਾਹਵਾਨ ਨੋਜਵਾਨ 10ਵੀਂ ਦੇ ਸਰਟੀਫਿਕੇਟਾਂ, ਬੈਂਕ ਖਾਤੇ ਦੀ ਕਾਪੀ, 4 ਫੋਟੋਆਂ ਅਤੇ ਅਧਾਰ ਕਾਰਡ ਲੈ ਕੇ 14 ਜਨਵਰੀ, 2021 ਤੱਕ ਰਜਿਸਟਰੇਸ਼ਨ ਕਰਵਾ ਸਕਦੇ ਹਨ।

Advertisements

ਉਨਾਂ ਦੱਸਿਆ ਕਿ 15 ਜਨਵਰੀ, 2021 ਤੋਂ ਇਨਾਂ ਕੋਰਸਾਂ ਲਈ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ। ਉਨਾਂ ਦੱਸਿਆ ਕਿ ਇਸ ਕੋਰਸ ਵਿੱਚ ਦਾਖਿਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਕਿਤਾਬਾਂ ਅਤੇ ਯੂਨੀਫਾਮ ਮੁਫ਼ਤ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਕੋਰਸ ਪਾਸ ਕਰਨ ਉਪਰੰਤ ਉਮੀਦਵਾਰਾਂ ਨੂੰ ਆਉਣ ਅਤੇ ਜਾਉਣ ਦਾ ਖਰਚਾ ਅਤੇ ਪੋਸਟ ਪਲੇਸਮੈਂਟ ਲਈ ਸਹਾਇਤਾ ਵੀ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਰੋਜ਼ਗਾਰ ਦਫ਼ਤਰ ਦੇ ਕਮਰਾ ਨੰਬਰ 352 ਜਾਂ ਚਨੱਕਿਆ ਐਜੂਕੇਸਨਲ ਸੋਸਾਇਟੀ ਦੇ ਟੈਲੀਫੋਨ ਨੰਬਰ 0186 5080254 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਹੈ ਕਿ ਜੋ ਨੋਜਵਾਨ ਬੇਰੋਜਗਾਰ ਹਨ ਉਨ੍ਹਾਂ ਨੂੰ ਅਪਣਾ ਰੁਜਗਾਰ ਖੋਲਣ ਲਈ ਹੁਨਰ ਸਿਖਾਇਆ ਜਾਵੇ ਅਤੇ ਨੋਜਵਾਨ ਅਜਿਹੇ  ਕੋਰਸਾਂ ਨੂੰ ਕਰਕੇ ਅਪਣਾ ਸਵੈ ਰੋਜਗਾਰ ਸਥਾਪਿਤ ਕਰ ਸਕਦੇ ਹਨ। ਉਨ੍ਹਾਂ ਨੋਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਕਰਵਾਏ ਜਾ ਰਹੇ ਫ੍ਰੀ ਕੋਰਸ ਤੋਂ ਲਾਭ ਪ੍ਰਾਪਤ ਕਰਨ।

LEAVE A REPLY

Please enter your comment!
Please enter your name here