ਫਿਰੋਜ਼ਪੁਰ: ਪੰਜਾਬ ਸਰਕਾਰ ਵੱਲੋਂ ਕਾਰੋਬਾਰੀਆਂ ਦੇ ਵੈਟ ਮਸਲਿਆਂ ਦੇ ਹੱਲ ਲਈ ਓ.ਟੀ.ਐਸ. ਯੋਜਨਾ ਸ਼ੁਰੂ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ਦੇ ਕਾਰੋਬਾਰੀਆਂ ਦੀਆਂ ਵੈੱਟ ਨਾਲ ਸੰਬੰਧਤ ਸਮੱਸਿਆਵਾਂ ਅਤੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨੂੰ ਰਾਹਤ ਦਿੰਦਿਆਂ ਓ.ਟੀ.ਐਸ. ਯੋਜਨਾ ਦੀ ਸ਼ੁਰੂਆਤ ਕੀਤੀ ਗਈ ਜਿਸ ਦਾ ਕਿ ਰਾਜ ਦੇ ਕਾਰੋਬਾਰੀਆਂ ਨੂੰ ਭਾਰੀ ਲਾਭ ਪੁੱਜੇਗਾ। ਇਸ ਯੋਜਨਾ ਨੂੰ ਲਾਗੂ ਕਰਨ ਲਈ ਰਾਜ ਪੱਧਰੀ ਸਮਾਗਮ ਲੁਧਿਆਣਾ ਵਿਖੇ ਕੀਤਾ ਗਿਆ ਜਿਸ ਵਿੱਚ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਸੁੰਦਰ ਸ਼ਾਮ ਅਰੋੜਾ ਅਤੇ ਵਿਜੇ ਇੰਦਰ ਸਿੰਗਲਾ ਤੋ ਇਲਾਵਾ ਵੱਡੀ ਗਿਣਤੀ ਵਿੱਚ ਲੁਧਿਆਣਾ ਦੇ ਵਪਾਰੀਆਂ ਤੇ ਉਦਯੋਗਪਤੀਆਂ ਨੇ ਹਿੱਸਾ ਲਿਆ।

Advertisements

ਸਮੂਹ ਬੁਲਾਰਿਆਂ ਨੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆ ਕਿਹਾ ਕਿ ਇਸ ਯੋਜਨਾ ਨਾਲ ਵਪਾਰੀ ਵਰਗ ਨੂੰ ਆਰਥਿਕ ਤੌਰ ਤੇ ਭਾਰੀ ਰਾਹਤ ਮਿਲੇਗੀ। ਉਨ੍ਹਾਂ ਇਸ ਵੱਡੇ ਉਪਰਾਲੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਓ.ਟੀ.ਐਸ. ਯੋਜਨਾ ਤਹਿਤ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਸਾਲ 2005 ਤੋ ਲੈ ਕੇ ਹੁਣ ਤੱਕ ਵੈੱਟ ਨਾਲ ਸਬੰਧਤ ਕੇਸਾਂ ਵਿੱਚ ਯੱਕਮੁਸ਼ਤ 10 ਪ੍ਰਤੀਸ਼ਤ ਰਾਸ਼ੀ ਦੇ ਕੇ ਆਪਣੇ ਕੇਸਾਂ ਦੀ ਸੈੱਟਲਮੈਂਟ ਕਰਨ ਦੀ ਸਹੂਲਤ ਮਿਲੇਗੀ। ਇਸ ਦੌਰਾਨ ਵਪਾਰੀ ਵਰਗ ਨੇ ਇਸ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਓ.ਟੀ.ਐਸ. ਯੋਜਨਾ ਨਾਲ ਵਪਾਰੀਆਂ ਦੇ ਪਿਛਲੇ ਲੰਮੇ ਸਮੇਂ ਤੋ ਵੈੱਟ ਨਾਲ ਸਬੰਧਤ ਕੇਸ ਜਾਂ ਮਸਲੇ ਹੱਲ ਹੋਰ ਵਿੱਚ ਮਦਦ ਮਿਲੇਗੀ ਤੇ ਇਸ ਦਾ ਰਾਜ ਦੇ ਸਮੂਹ ਵਪਾਰੀ ਵਰਗ ਨੂੰ ਵੱਡਾ ਆਰਥਿਕ ਲਾਭ ਹੋਏਗਾ। ਉਨ੍ਹਾਂ ਕਿਹਾ ਕਿ ਇਸ ਦਾ ਵਪਾਰੀ ਵਰਗ ਸਮੇਤ ਹੋਰਨਾਂ ਨੂੰ ਭਾਰੀ ਲਾਭ ਮਿਲੇਗਾ। ਇਸ ਸਬੰਧੀ ਜਿਲ੍ਹਾ ਪੱਧਰੀ ਵਰਚੁਅਲ ਸਮਾਗਮ ਇਥੋਂ ਦੇ ਡੀਸੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤਾ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ ਅਤੇ ਐਕਸਾਈਜ/ਜੀਐਸ ਟੀ ਵਿਭਾਗ ਤੋਂ ਮੈਡਮ ਰਜਨੀ ਦੇਵਗਨ, ਵਪਾਰ ਮੰਡਲ ਦੇ ਪ੍ਰਧਾਨ ਲਾਲੋ ਹਾਂਡਾ (ਰਾਧੇ-ਰਾਧੇ) ਸਮੇਤ ਹੋਰ ਵਪਾਰੀਆਂ ਨੇ ਹਿੱਸਾ ਲਿਆ।

LEAVE A REPLY

Please enter your comment!
Please enter your name here