ਪਠਾਨਕੋਟ: ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ’ ਨਾਲ ਛੋਟੇ ਤੇ ਦਰਮਿਆਨੇ ਕਾਰੋਬਾਰੀਆਂ ਨੂੰ ਮਿਲੇਗੀ ਵੱਡੀ ਰਾਹਤ: ਵਿੱਜ

ਪਠਾਨਕੋਟ(ਦ ਸਟੈਲਰ ਨਿਊਜ਼)। ਕੋਵਿਡ-19 ਦੀ ਇਸ ਔਖੀ ਘੜੀ ਵਿਚ ਵਪਾਰਕ ਭਾਈਚਾਰੇ ਨੂੰ ਰਾਹਤ ਪ੍ਰਦਾਨ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਅੱਜ ਲੁਧਿਆਣਾ ਵਿਖੇ ‘ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ’ ਦੀ ਸ਼ੁਰੂਆਤ ਕੀਤੀ ਗਈ।ਜਿਸ ਸਬੰਧੀ ਹਰੇਕ ਜਿਲ੍ਹੇ ਅੰਦਰ ਵਰਚੂਅਲ ਸਮਾਗਮ ਆਨ ਲਾਈਨ ਕਰਵਾਏ ਗਏ, ਇਸ ਅਧੀਨ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਵੀ ਜਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਤੋਂ ਇਲਾਵਾ ਸਰਵਸ੍ਰੀ ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ, ਅਨਿਲ ਦਾਰਾ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ, ਅਵਤਾਰ ਸਿੰਘ ਕਲੇਰ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ , ਆਸੀਸ ਵਿੱਜ ਕਾਂਗਰਸੀ ਆਗੂ, ਵਪਾਰੀ ਵਰਗ ਵਿੱਚੋਂ ਚਾਚਾ ਵੇਦ ਪ੍ਰਕਾਸ, ਨਰੇਸ ਅਰੋੜਾ, ਦਵਿੰਦਰ ਸਿੰਘ ਮਿੰਟੂ, ਰਾਜੇਸ ਸਰਮਾ, ਰੋਹਿਤ ਕੋਹਲੀ, ਸੁਨੀਲ ਮਹਾਜਨ, ਐਲ.ਆਰ. ਸੋਢੀ, ਰਾਜੇਸ ਮਹਾਜਨ, ਵਿਕਾਸ ਵਿੱਗ, ਅਮਿਤ ਨੇਈਅਰ,ਨਰਿੰਦਰ ਮਹਾਜਨ, ਦਪਿੰਦਰ ਅਰੋੜਾ, ਪੰਨਾ ਲਾਲ ਭਾਟੀਆ, ਗੋਰਵ ਵਡੇਹਰਾ, ਵਿਜੈ ਬਾਗੀ, ਜੋਗਿੰਦਰ ਪਹਿਲਵਾਨ, ਐਸ.ਐਸ. ਬਾਵਾ ਅਤੇ ਹੋਰ ਪਾਰਟੀ ਕਾਰਜਕਰਤਾ ਹਾਜ਼ਰ ਸਨ।

Advertisements

ਸਮਾਗਮ ਦੋਰਾਨ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ  ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਸਕੀਮ ਨਾਲ ਛੋਟੇ ਤੇ ਦਰਮਿਆਨੇ ਕਾਰੋਬਾਰੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਸਾਰੇ ਕਾਰੋਬਾਰੀ, ਜਿਨ੍ਹਾਂ ਦੀਆਂ ਅਸੈਸਮੈਂਟਾਂ 31 ਦਸੰਬਰ, 2020 ਤੱਕ ਕੀਤੀਆਂ ਜਾ ਚੁੱਕੀਆਂ ਹਨ, ਉਹ 30 ਅਪ੍ਰੈਲ ਤੱਕ ਇਸ ਸਕੀਮ ਤਹਿਤ ਅਪਲਾਈ ਕਰ ਸਕਦੇ ਹਨ। ਇਸ ਦੇ ਨਾਲ ਹੀ ਕਾਰੋਬਾਰੀ ਕਾਨੂੰਨੀ ਫਾਰਮ ਜਿਵੇਂ ਸੀ-ਫਾਰਮ ਵੀ ਜਮ੍ਹਾਂ ਕਰਵਾ ਸਕਦਾ ਹੈ, ਜੋ ਕਿ ਅਸੈਸਮੈਂਟ ਦੇ ਸਮੇਂ ਐਪਲੀਕੇਸ਼ਨ ਫਾਰਮ ਦੇ ਨਾਲ ਨਹੀਂ ਦਿੱਤਾ ਗਿਆ ਅਤੇ ਕਾਰੋਬਾਰੀ ਨੂੰ ਸਵੈ-ਅਸੈਸਮੈਂਟ ਕਰਨੀ ਹੋਵੇਗੀ ਅਤੇ ਨਿਪਟਾਰੇ ਦੇ ਨਤੀਜੇ ਵਜੋਂ ਦੇਣਯੋਗ ਮੂਲ ਟੈਕਸ ਦੀ ਅਦਾਇਗੀ ਦੇ ਸਬੂਤ ਜਮ੍ਹਾਂ ਕਰਵਾਉਣੇ ਹੋਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਸਕੀਮ ਨਾਲ ਕਾਰੋਬਾਰੀਆਂ ਨੂੰ ਜ਼ੁਰਮਾਨੇ ਤੋਂ ਇਲਾਵਾ ਟੈਕਸ ਤੋਂ ਵੀ ਛੋਟ ਮਿਲੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਇਸ ਸਕੀਮ ਤਹਿਤ ਆਉਣ ਵਾਲੇ ਹਰੇਕ ਯੋਗ ਕਾਰੋਬਾਰੀ ਨੂੰ ਇਸ ਸਕੀਮ ਦਾ ਲਾਭ ਦੇਣ ਲਈ ਸਬੰਧਤ ਵਿਭਾਗਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਕਾਰਨ ਸਮਾਜ ਦੇ ਸਾਰੇ ਵਰਗਾਂ ਲਈ ਅਣਕਿਆਸੇ ਹਾਲਾਤ ਪੈਦਾ ਹੋ ਗਏ ਸਨ ਅਤੇ ਕਾਰੋਬਾਰੀ ਖਾਸਕਰ, ਛੋਟੇ ਕਾਰੋਬਾਰੀਆਂ ਨੇ ਤਾਲਾਬੰਦੀ ਅਤੇ ਇਸ ਦੇ ਬਾਅਦ ਕਾਰੋਬਾਰੀ ਗਤੀਵਿਧੀਆਂ ਵਿਚ ਨਿਘਾਰ ਕਾਰਨ ਬਹੁਤ ਨੁਕਸਾਨ ਝੱਲਿਆ ਹੈ। ਇਸ ਮੋਕੇ ਤੇ ਹਾਜ਼ਰ ਵਪਾਰ ਵਰਗ ਦੇ ਆਹੁਦੇਦਾਰਾਂ ਵੱਲੋਂ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਤੇ ਸਰਕਾਰ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਨ੍ਹਾਂ ਉਪਰਾਲਿਆਂ ਸਦਕਾ ਵਪਾਰੀ ਵਰਗ ਨੂੰ ਰਾਹਤ ਮਿਲੇਗੀ ਅਤੇ ਵਪਾਰੀ ਵਰਗ ਪੰਜਾਬ ਸਰਕਾਰ ਦੇ ਕਾਰਜਾਂ ਦੀ ਪ੍ਰਸੰਸਾ ਕਰਦਾ ਹੈ।            

LEAVE A REPLY

Please enter your comment!
Please enter your name here