ਅਰੋੜਾ ਨੇ ਅਸਲਾਮਾਬਾਦ ਵੈਲਫੇਅਰ ਸੋਸਾਇਟੀ ਨੂੰ ਦਿੱਤਾ 2 ਲੱਖ ਰੁਪਏ ਦੀ ਗਰਾਂਟ ਦਾ ਚੈਕ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਸਮਾਜ ਭਲਾਈ ਅਤੇ ਵਿਕਾਸ ਕਾਰਜਾਂ ਲਈ ਸਰਗਰਮ ਸੰਸਥਾਵਾਂ ਅਤੇ ਸੋਸਾਇਟੀਆਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀ ਜਾ ਰਹੀ ਮਾਲੀ ਮਦਦ ਤਹਿਤ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਵਾਰਡ ਨੰਬਰ 9 ਵਿੱਚ ਅਸਲਾਮਾਬਾਦ ਵੈਲਫੇਅਰ ਸੋਸਾਇਟੀ ਨੂੰ 2 ਲੱਖ ਰੁਪਏ ਦੀ ਗਰਾਂਟ ਦਾ ਚੈਕ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਖੇਤਰ ਦੇ ਲਾਮਿਸਾਲ ਵਿਕਾਸ ਲਈ ਵਚਨਬੱਧ ਹੈ।

Advertisements

ਸੋਸਾਇਟੀ ਦੇ ਅਹੁਦੇਦਾਰਾਂ ਨੂੰ ਗਰਾਂਟ ਸੌਂਪਣ ਵੇਲੇ ਉਦਯੋਗ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬਾ ਸਰਕਾਰ ਪੰਜਾਬ ਦੇ ਹਰ ਖੇਤਰ ਵਿੱਚ ਮਿਸਾਲੀਆ ਵਿਕਾਸ ਕਰਵਾ ਰਹੀ ਹੈ ਜਿਸ ਸਦਕਾ ਸ਼ਹਿਰਾਂ ਅਤੇ ਪਿੰਡਾਂ ਦੀ ਦਿੱਖ ਵਿੱਚ ਵੱਡਾ ਸੁਧਾਰ ਹੋਣ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਨਵੀਂ ਮਜ਼ਬੂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਕੰਮਾਂ ਵਿੱਚ ਲੱਗੀਆਂ ਸੰਸਥਾਵਾਂ ਅਤੇ ਸੋਸਾਇਟੀਆਂ ਦੀ ਭਵਿੱਖ ਵਿੱਚ ਵੀ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ ਤਾਂ ਜੋ ਵਿਕਾਸ ਕਾਰਜਾਂ ਵਿੱਚ ਕੋਈ ਰੁਕਾਵਟ ਨਾ ਆਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਮਿਤ ਕੁਮਾਰ, ਵਿਨੋਦ ਕੁਮਾਰ, ਅਜੇ ਸਿੰਘ, ਲਖਵੀਰ ਸਿੰਘ, ਹਰਜੋਤ ਸਿੰਘ, ਮਨਿੰਦਰ ਸਿੰਘ, ਹਰਸ਼ ਕੁਮਾਰ, ਮਨਦੀਪ ਸਿੰਘ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here