ਪਿੰਡ ਟਿੱਬੀ ਖੁਰਦ ਵਿਖੇ ਮਨਾਇਆ ਗਿਆ ਰਾਸ਼ਟਰੀ ਯੁਵਾ ਹਫਤਾ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਮੁੱਖ ਰੱਖਦਿਆਂ ਨਹਿਰੂ ਯੁਵਾ ਕੇਂਦਰ ਫਿਰੋਜ਼ਪੁਰ ਦੇ ਯੂਥ ਕੋਆਰਡੀਨੇਟਰ ਲਖਵਿੰਦਰ ਸਿੰਘ ਦੀ ਦੇਖ-ਰੇਖ ਹੇਠ ਰਾਸ਼ਟਰੀ ਯੁਵਾ ਹਫਤਾ ਪ੍ਰੋਗਰਾਮ 12 ਜਨਵਰੀ 2021 ਨੂੰ ਪਿੰਡ ਟਿੱਬੀ ਖੁਰਦ ਦੇ ਦਸ਼ਮੇਸ ਯੂਥ ਕਲੱਬ ਵੱਲੋਂ ਪਿੰਡ ਵਿੱਚ ਆਯੋਜਿਤ ਕੀਤਾ ਗਿਆ। ਇਸ ਰਾਸ਼ਟਰੀ ਯੁਵਾ ਹਫਤਾ ਪ੍ਰੋਗਰਾਮ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਕੀਤਾ ਗਿਆ।

Advertisements

ਇਸ ਮੌਕੇ ਯੂਥ ਕਲੱਬ ਪ੍ਰਧਾਨ ਮਨਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਸਮੂਹ ਹਾਜ਼ਰੀਨ ਨੂੰ ਦੱਸਿਆ ਕਿ ਸਵਾਮੀ ਵਿਵੇਕਾਨੰਦ ਜੀ ਨੌਜਵਾਨਾਂ ਲਈ ਬਹੁਤ ਵੱਡਾ ਪ੍ਰੇਰਨਾ ਸਰੋਤ ਸਨ ਤੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਦੱਸੇ ਰਾਮ ਤੇ ਚੱਲਣਾ ਚਾਹੀਦਾ ਹੈ। ਸਵਾਮੀ ਜੀ ਨੇ 39 ਸਾਲ ਦੀ ਛੋਟੀ ਜਿਹੀ ਉਮਰ ਵਿੱਚ ਦੇਸ਼ ਨੂੰ ਨਵੀਂ ਵਿਚਾਰਧਾਰਾ ਦਿੱਤੀ ਅਤੇ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿੱਚ ਦਿੱਤੇ ਭਾਸ਼ਨ ਨੂੰ ਪੂਰਾ ਵਿਸ਼ਵ ਅੱਜ ਵੀ ਯਾਦ ਕਰਦਾ ਹੈ। ਉਨ੍ਹਾਂ ਦਾ ਜਨਮ ਦਿਵਸ ਨੂੰ ਪੂਰੇ ਦੇਸ਼ ਵਿੱਚ ਰਾਸ਼ਟਰੀ ਯੁਵਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਸਾਬਕਾ ਸਰਪੰਚ ਇੰਦਰਜੀਤ ਸਿੰਘ, ਜਗਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਿੰਦਰ ਸਿੰਘ, ਅੰਮ੍ਰਿਤ, ਖੁਸ਼ਕਰਨ, ਅਨਮੋਲ, ਸਨਮਦੀਪ ਸਿੰਘ, ਗੁਰਜੰਟ਀ਿ ਸੰਘ ਸਾਜਨ ਅਤੇ ਗਗਨਦੀਪ ਸਿੰਘ ਵੀ ਹਾਜ਼ਰ ਸਨ। 

LEAVE A REPLY

Please enter your comment!
Please enter your name here