ਜਿਲੇ ਵਿੱਚ 8 ਨਵੇਂ ਪਾਜੇਟਿਵ ਮਰੀਜ ਆਉਣ ਨਾਲ ਗਿਣਤੀ ਹੋਈ 7906

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 893 ਨਵੇ ਸੈਪਲ ਲੈਣ ਨਾਲ ਅਤੇ 1028 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ, 8 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7906 ਹੋ ਗਈ ਹੈ। ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 2,57,822 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 2,49,830 ਸੈਪਲ ਨੈਗਟਿਵ, ਜਦਕਿ 1719 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 184ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 323 ਹੈ।

Advertisements

ਐਕਟਿਵ ਕੇਸਾ ਦੀ ਗਿਣਤੀ 98 ਹੈ, ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7485 ਹਨ। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜਿਲੇ ਵਿੱਚ 8 ਮਰੀਜ ਪਜੇਟਿਵ ਪਾਏ ਗਏ ਹਨ, ਹੁਸ਼ਿਆਰਪੁਰ ਸ਼ਹਿਰ ਵਿੱਚ 3 ਪਾਜੇਟਿਵ ਮਰੀਜ ਸਬੰਧਿਤ ਤੇ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 5 ਪਾਜੇਟਵ ਮਰੀਜ ਹਨ। ਕੋਰੋਨਾ ਦੀ ਬਿਮਾਰੀ ਨਾਲ ਜਿਲੇ ਵਿੱਚ ਦੋ ਮੌਤਾਂ ਹੋਈਆ ਹਨ (1) 73 ਸਾਲਾ ਵਿਆਕਤੀ ਵਾਸੀ ਗੋਬਿੰਦ ਨਗਰ ਟਾਡਾ ਦੀ ਮੌਤ ਨਿਜੀ ਹਸਪਤਾਲ ਜਲੰਧਰ (2) 50 ਸਾਲਾ ਔਰਤ ਵਾਸੀ ਬਗੋਰਾ ਦੀ ਮੌਤ ਸ਼ਹੀਦ ਭਗਤ ਸਿੰਘ ਨਗਰ ਸਿਵਲ ਹਸਪਤਾਲ ਵਿਖੇ ਹੋਈ। ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

LEAVE A REPLY

Please enter your comment!
Please enter your name here