ਅਰੋੜਾ ਨੇ ਵਾਰਡ ਨੰਬਰ-19 ਦੇ ਪੁਰਹੀਰਾਂ ’ਚ ਕਰਵਾਈ ਓਪਨ ਜਿੰਮ ਦੀ ਸ਼ੁਰੂਆਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਵਾਰਡ ਨੰਬਰ 19 ਦੇ ਪੁਰਹੀਰਾਂ ਵਿਚਲੀ ਬਾਸਕਿਟਬਾਲ ਗਰਾਉਂਡ ਵਿੱਚ ਓਪਨ ਜਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਦੀ ਪੂਰਨ ਸਫ਼ਲਤਾ ਲਈ ਲੋਕਾਂ ਦਾ ਸਹਿਯੋਗ ਅਤਿਅੰਤ ਜ਼ਰੂਰੀ ਹੈ।

Advertisements

ਓਪਨ ਜਿੰਮ ਦੀ ਸੁਰੂਆਤ ਵੇਲੇ ਗੱਲਬਾਤ ਕਰਦਿਆਂ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਪੈਦਾ ਹੋਏ ਸਿਹਤ ਸੰਕਟ ਤੋਂ ਸਾਨੂੰ ਸਾਰਿਆਂ ਨੂੰ ਸੁਚੇਤ ਰਹਿੰਦਿਆਂ ਲੋੜੀਂਦੇ ਅਹਿਤਿਆਤ ਵਰਤਣੇ ਬਹੁਤ ਜ਼ਰੂਰੀ ਹਨ ਤਾਂ ਹੀ ਮਿਸ਼ਨ ਤੰਦਰੁਸਤ ਪੰਜਾਬ ਨੂੰ ਪੂਰੀ ਸਫ਼ਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਰਕਾਰ ਵਲੋਂ ਸਮੇਂ-ਸਮੇਂ ਸਿਰ ਜਾਰੀ ਹੁੰਦੀਆਂ ਸਿਹਤ ਸਲਾਹਕਾਰੀਆਂ ਦੀ ਇਨਬਿਨ ਪਾਲਣਾ ਯਕੀਨੀ ਬਣਾਉਣੀ ਚਾਹੀਦੀ ਹੈ। ਓਪਨ ਜਿੰਮ ਸਬੰਧੀ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਰਜਿਸ਼ ਅਤੇ ਕਸਰਤ ਲਈ ਪੰਜਾਬ ਸਰਕਾਰ ਵਲੋਂ ਓਪਨ ਜਿੰਮ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਸਾਰਿਆਂ ਨੂੰ ਤੰਦਰੁਸਤ ਰੱਖਿਆ ਜਾ ਸਕੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਸਾਬਕਾ ਕੌਂਸਲਰ ਸੁਰਿੰਦਰ ਕੁਮਾਰ ਸ਼ਿੰਦਾ, ਸੁਦਰਸ਼ਨ ਧੀਰ, ਹਰਪਾਲ ਸਿੰਘ ਪਾਲਾ, ਸਰਫਰਾਜ ਸਿੰਘ ਸਫੀ, ਮਾਸਟਰ ਹਰਭਜਨ ਸਿੰਘ, ਹਰਕਿਰਤ ਸਿੰਘ, ਗੁਰਦਿਆਲ ਸਿੰਘ, ਸਤਿੰਦਰ ਸਿੰਘ ਲਾਡੀ, ਜਸਵੰਤ ਸਿੰਘ, ਕਰਨੈਲ ਸਿੰਘ, ਰਘੂਵੀਰ ਦਾਸ ਬਾਵਾ, ਜਗਤਾਰ ਸਿੰਘ, ਚੰਚਲ ਸਿੰਘ, ਸੁੱਚਾ ਸਿੰਘ, ਮਨਮੋਹਨ ਸਿੰਘ ਕਪੂਰ, ਦੀਪਕ ਸ਼ਾਰਦਾ ਆਦਿ ਮੌਜੂਦ ਸਨ। 

LEAVE A REPLY

Please enter your comment!
Please enter your name here