ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਵਿੱਚ ਕੀਤੀ ਕੋਵਿਡ ਵੈਕਸੀਨੇਸ਼ਨ ਮੁਹਿੰਮ ਸਬੰਧੀ ਚਰਚਾ

ਫਿਰੋਜ਼ਪੁਰ(ਦ ਸਟੈਲਰ ਨਿਊਜ਼)।ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਹਿਲ ਦੀ ਪ੍ਰਧਾਨਗੀ ਹੇਠ ਹੋਈਜਿਸ ਵਿੱਚ 16 ਜਨਵਰੀ 2021 ਨੂੰ ਕੋਵਿਡ ਵੈਕਸੀਨੇਸ਼ਨ ਮੁਹਿੰਮ ਦੀ ਹੋਣ ਵਾਲੀ ਸ਼ੁਰੂਆਤ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਰਾਜਦੀਪ ਕੌਰ ਅਤੇ ਸਿਵਲ ਸਰਜਨ ਡਾ. ਰਾਜਿੰਦਰ ਰਾਜ ਵੀ ਹਾਜ਼ਰ ਸਨ।ਡਿਪਟੀ ਕਮਿਸ਼ਨਰ ਨੇ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਆਪਣਾ ਸਹਿਯੋਗ ਦੇਣ ਲਈ ਕਿਹਾਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਹੋਣ ਵਾਲੀ ਇਸ ਵੈਕਸੀਨੇਸ਼ਨ ਦੇ ਦਿਨ ਬਿਜਲੀ ਦੇ ਪੁਖਤਾ ਪ੍ਰਬੰਧ ਕਰ ਲਏ ਜਾਣ ਤਾਂ ਜੋ ਬਿਜਲੀ ਸਬੰਧੀ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕੋਰੋਨਾ ਵੈਕਸੀਨੇਸ਼ਨ ਵਾਲੇ ਸਥਾਨਾਂ ਤੇ ਜਨਰੇਟਰ ਦੇ ਵੀ ਪ੍ਰਬੰਧ ਕਰ ਲੈਣ ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਮੁਹਿੰਮ ਵਿੱਚ ਸਿਹਤ ਵਿਭਾਗ ਦੇ ਅਧਿਕਾਰੀ ਆਪਣੀ ਡਿਊਟੀ ਪੂਰੀ ਜਿੰਮੇਵਾਰੀ ਤੇ ਮਿਹਨਤ ਨਾਲ ਨਿਭਾਉਣ

Advertisements

ਵਿਸ਼ਵ ਸਿਹਤ ਸੰਸਥਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਮੇਘਾ ਪ੍ਰਕਾਸ਼ ਅਤੇ ਯੂ.ਐੱਨ.ਡੀ.ਪੀ ਦੇ ਜਵੇਦ ਅਹਿਮਦ ਨੇ ਟੀਕਾਕਰਨ ਦੀ ਮੁਕੰਮਲ ਪ੍ਰਕਿਰਿਆ ਬਾਰੇ ਸਮੂਹ ਹਾਜ਼ਰੀਨ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੋਰੋਨਾ ਵੈਕਸੀਨ ਦੀਆਂ ਦੋ ਖੁਰਾਕਾਂ 28 ਦਿਨ ਦੇ ਵਕਫੇ ਵਿੱਚ ਦਿੱਤੀਆਂ ਜਾਣਗੀਆਂ। ਸਭ ਤੋਂ ਪਹਿਲਾ ਜ਼ਿਲ੍ਹੇ ਅੰਦਰ ਸਰਕਾਰੀ, ਪ੍ਰਾਈਵੇਟ ਸਿਹਤ ਕੇਂਦਰਾਂ ਦੇ ਕਰਮਚਾਰੀਆਂ, ਆਸ਼ਾ ਤੇ ਆਂਗਣਵਾੜੀ ਵਰਕਰਾਂ ਨੂੰ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਪਹਿਲਾ ਫੇਜ 16 ਜਨਵਰੀ ਤੋਂ 15 ਦਿਨ ਤੱਕ 9 ਤੋਂ 5 ਵਜੇਂ ਤੱਕ ਹੋਵੇਗਾ ਤੇ ਇਸ ਪਹਿਲੇ ਫੇਜ ਵਿੱਚ 4946 ਵਿਅਕਤੀ/ਔਰਤਾਂ ਨੂੰ ਇਹ ਵੈਕਸੀਨੇਸ਼ਨ ਲਗਾਈਆਂ ਜਾਣਗੀਆਂ। ਇਸ ਮੁਹਿੰਮ ਦੇ ਮੁੱਢਲੇ ਦੌਰ ਵਿੱਚ 7 ਟੀਕਾਕਰਨ ਕੇਂਦਰ ਕਮਿਊਨਟੀ ਹੈਲਥ ਸੈਂਟਰ ਗੁਰੂਹਰਸਹਾਏ, ਜ਼ੀਰਾ, ਮਮਦੋਟ, ਫਿਰੋਜ਼ਸ਼ਾਹ, ਮਖੂ ਅਤੇ ਸਿਵਲ ਹਸਪਤਾਲ ਫਿਰੋਜ਼ਪੁਰ ਤੇ ਬਾਗੀ ਹਸਪਤਾਲ ਫਿਰੋਜ਼ਪੁਰ ਵਿਖੇ ਬਣਾਏ ਗਏ ਹਨ ਬਾਅਦ ਵਿੱਚ ਇਸ ਵਿੱਚ ਵਾਧਾ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇੱਕ ਕੇਂਦਰ ਵਿੱਚ ਇੱਕ ਦਿਨ ਵਿੱਚ 100 ਵਿਅਕਤੀਆਂ ਨੂੰ ਟੀਕਾਕਰਨ ਕੀਤਾ ਜਾਵੇਗਾ ਤੇ 7 ਕੇਂਦਰਾਂ ਵਿੱਚ 700 ਵਿਅਕਤੀਆਂ ਨੂੰ ਰੋਜ਼ਾਨਾ ਟੀਕਾਕਰਨ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਸਤਪਾਲ ਭਗਤ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸੁਸ਼ਮਾ ਠਾਕਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਜਿੰਦਰ ਮਨਚੰਦਾ, ਐੱਸ.ਐੱਮ.ਓ. ਫਿਰੋਜ਼ਪੁਰ ਡਾ. ਮੀਨਾਕਸ਼ੀ, ਐੱਸ.ਐੱਮ.ਓ ਮਮਦੋਟ ਡਾ. ਰੰਜੀਵ ਬੈਂਸ, ਐੱਸ.ਐੱਮ.ਓ. ਫਿਰੋਜ਼ਸ਼ਾਹ ਡਾ. ਵਨੀਤਾ ਭੁੱਲਰ, ਸਕੱਤਰ ਰੈੱਡ ਕਰਾਸ ਅਸੋਕ ਬਹਿਲ, ਕਾਰਜ ਸਾਧਕ ਅਫਸਰ ਨਗਰ ਕੌਂਸਲ ਪਰਮਿੰਦਰ ਸਿੰਘ ਅਤੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਰੰਜੀਵ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।     

LEAVE A REPLY

Please enter your comment!
Please enter your name here