ਜਿਲੇ ਵਿੱਚ 1 ਨਵਾਂ ਪਾਜੇਟਿਵ ਮਰੀਜ ਆਉਣ ਨਾਲ ਗਿਣਤੀ ਹੋਈ 7907

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1113 ਨਵੇ ਸੈਪਲ ਲੈਣ ਨਾਲ ਅਤੇ 281 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ, 1 ਨਵੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7907 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 258935 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 250059 ਸੈਪਲ ਨੈਗਟਿਵ, ਜਦਕਿ 2603 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 184 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 323 ਹੈ । ਐਕਟਿਵ ਕੇਸਾ ਦੀ ਗਿਣਤੀ 78 ਹੈ,  ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7506 ਹਨ।

Advertisements

ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 1 ਮਰੀਜ ਪਜੇਟਿਵ ਪਾਏ ਗਏ ਹਨ, ਹੁਸ਼ਿਆਰਪੁਰ ਸ਼ਹਿਰ ਵਿੱਚ ਕੋਈ ਵੀ ਪਾਜੇਟਿਵ ਮਰੀਜ ਨਹੀ ਹੈ ਤੇ 1 ਮਰੀਜ ਜਿਲੇ ਦੇ ਸਿਹਤ ਕੇਦਰਾਂ  ਨਾਲ ਸਬੰਧਿਤ ਹੈ। ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here