ਕੋਵਿਡ-19 ਮਹਾਂਮਾਰੀ ਵਿਰੁੱਧ ਟੀਕਾਕਰਨ ਲਈ ਪੰਜ ਸੈਸ਼ਨ ਥਾਵਾਂ ਦੀ ਚੋਣ

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਜ਼ਿਲ੍ਹੇ ਵਿੱਚ 16 ਜਨਵਰੀ 2021 ਤੋਂ ਕੋਵਿਡ-19 ਮਹਾਂਮਾਰੀ ਵਿਰੁੱਧ ਸ਼ੁਰੂ ਕੀਤੀ ਜਾ ਰਹੀ ਟੀਕਾਕਰਨ ਮੁਹਿੰਮ ਤਹਿਤ ਪਹਿਲੇ ਪੜਾਅ ਅਧੀਨ 11800 ਸਿਹਤ ਵਰਕਰਾਂ ਨੂੰ ਵੈਕਸੀਨ ਲਗਾਉਣ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਜਲੰਧਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਟੀਕਾਕਰਨ ਮੁਹਿੰਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਨ ਲਈ ਪੰਜ ਸੈਸਨ ਸਾਈਟ ਜਿਨਾਂ ਵਿੱਚ ਸਬ ਡਵੀਜ਼ਨਲ ਸਰਕਾਰੀ ਹਸਪਤਾਲ ਨਕੋਦਰ, ਅਰਬਨ ਕਮਿਊਨਟੀ ਸਿਹਤ ਕੇਂਦਰ ਬਸਤੀ ਗੁਜਾਂ, ਐਸ.ਜੀ.ਐਲ.ਚੈਰੀਟੇਬਲ ਹਸਪਤਾਲ, ਸ੍ਰੀਮਨ ਹਸਪਤਾਲ ਅਤੇ ਸਿਵਲ ਹਸਪਤਾਲ ਜਲੰਧਰ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿੱਚ ਇਸ ਟੀਕਾਕਰਨ ਮੁਹਿੰਮ ਨੂੰ ਅਗਾਂਹ ਵਧਾਉਣ ਲਈ 29 ਥਾਵਾਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ਵਿੱਚ ਵੱਖ-ਵੱਖ ਕਮਿਊਂਟੀ ਸਿਹਤ ਕੇਂਦਰ, ਮੁੱਢਲੇ ਸਿਹਤ ਕੇਂਦਰ, ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨ ਪੱਧਰ ਦੇ ਹਸਪਤਾਲ ਅਤੇ ਕੁਝ ਪ੍ਰਾਈਵੇਟ ਹਸਪਤਾਲ ਸ਼ਾਮਿਲ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 12 ਲੱਖ ਵੈਕਸੀਨ ਦਾ ਭੰਡਾਰ ਕਰਨ ਲਈ 57 ਕੋਲਡ ਚੇਨ ਪੁਆਇੰਟ ਬਣਾਏ ਗਏ ਹਨ ਜਿਨਾਂ ਵਿੱਚ 11 ਪੁਆਇੰਟਾਂ ਨੂੰ (ਅੱਠ ਪੇਂਡੂ ਅਤੇ ਤਿੰਨ ਸ਼ਹਿਰੀ ) ਨੂੰ ਇਨਾਂ ਦਿਨਾਂ ਵਿੱਚ ਆਉਣ ਵਾਲੀ ਵੈਕਸੀਨ ਦੇ ਭੰਡਾਰ ਲਈ ਵਰਤਿਆ ਜਾਵੇਗਾ।

Advertisements

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲੀ ਖੁਰਾਕ ਤੋਂ ਬਾਅਦ 28 ਦਿਨਾਂ ਬਾਅਦ ਚੁਣੇ ਗਏ ਸਿਹਤ ਵਰਕਰਾਂ ਨੂੰ ਦੂਜੀ ਖ਼ੁਰਾਕ ਦਿੱਤੀ ਜਾਵੇਗੀ ਅਤੇ ਇਸ ਟੀਕਾਕਰਨ ਮੁਹਿੰਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਨ ਲਈ ਸਾਰੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਵਿਰੁੱਧ 29 ਥਾਵਾਂ ’ਤੇ ਟੀਕਾਕਰਨ ਲਈ 31 ਸਿਹਤ ਟੀਮਾਂ ਦਾ ਗਠਨ ਕੀਤਾ ਅਤੇ ਹਰੇਕ ਟੀਮ ਨੂੰ 100 ਲਾਭਪਾਤਰੀਆਂ ਨੂੰ ਇਕ ਦਿਨ ਵਿੱਚ ਵੈਕਸੀਨ ਲਗਾਉਣ ਦਾ ਟੀਚਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਇਕ ਦਿਨ ਵਿੱਚ 2900 ਸਿਹਤ ਵਰਕਰਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨ ਦਾ ਟੀਕਾ ਲਗਾਇਆ ਜਾਵੇਗਾ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਡਾ.ਜੈ ਇੰਦਰ ਸਿੰਘ, ਗੌਰਵ ਜੈਨ, ਵਿਨੀਤ ਕੁਮਾਰ, ਡਾ.ਸੰਜੀਵ ਸ਼ਰਮਾ, ਸਿਵਲ ਸਰਜਨ ਡਾ.ਬਲਵਿੰਦਰ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਰਾਕੇਸ਼ ਚੋਪੜਾ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here