ਜਿਲੇ ਵਿੱਚ 13 ਨਵੇਂ ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 7920, 02 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1344 ਨਵੇ ਸੈਂਪਲ ਲੈਣ  ਨਾਲ ਅਤੇ 1853 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ , 13 ਨਵੇ   ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7920 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 260279 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  251912 ਸੈਪਲ  ਨੈਗਟਿਵ,  ਜਦ ਕਿ 2088  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 325 ਹੈ । ਐਕਟਿਵ ਕੇਸਾ ਦੀ ਗਿਣਤੀ  70 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7525  ਹਨ।

Advertisements

 ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 13 ਮਰੀਜ ਪਜੇਟਿਵ ਪਾਏ ਗਏ ਹਨ, ਹੁਸ਼ਿਆਰਪੁਰ ਸ਼ਹਿਰ ਦੇ 03 ਪਾਜੇਟਿਵ ਮਰੀਜ ਹਨ ਤੇ 10 ਮਰੀਜ ਜਿਲੇ ਦੇ ਸਿਹਤ ਕੇਦਰਾਂ ਨਾਲ ਸਬੰਧਿਤ ਹੈ । ਜਿਲੇ ਵਿੱਚ ਕੋਰੋਨਾ ਪਾਜੇਟਿਵ ਕਾਰਨ  ਦੋ ਮੌਤਾਂ ਹੋਈਆ ਹਨ (1) 56 ਸਾਲਾ ਔਰਤ ਵਾਸੀ ਰੜਾ ਬਲਾਕ ਟਾਡਾ ਮੌਤ ਹੋਈ ਨਿਜੀ ਹਸਪਤਾਲ ਜਲੰਧਰ (2) 72 ਸਾਲਾ ਔਰਤ ਵਾਸੀ ਮਿਆਣੀ ਮੋਤ ਹੋਈ ਕੈਪੀਟੋਲ ਹਸਪਤਾਲ  ਜਲੰਧਰ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here