ਵਣਜ ਮੰਤਰੀ ਅਰੋੜਾ ਵਲੋਂ ਵਾਰਡ ਨੰਬਰ 20 ’ਚ 15.66 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਹੋਈ ਸ਼ੁਰੂਆਤ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਵਾਰਡ ਨੰਬਰ 20 ਵਿੱਚ 15.66 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਇਲਾਕੇ ਦੀਆਂ ਬਨਣ ਜਾ ਰਹੀਆਂ ਗਲੀਆਂ ਦਾ ਕੰਮ ਮੁਕੰਮਲ ਹੋਣ ਨਾਲ ਵਾਰਡ ਵਸਨੀਕਾਂ ਨੂੰ ਵੱਡੀ ਸਹੂਲਤ ਮਿਲੇਗੀ। ਪੰਜਾਬ ਸਰਕਾਰ ਵਲੋਂ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਤਹਿਤ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਆਉਂਦੇ ਸਮੇਂ ਵਿੱਚ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਕਈ ਅਹਿਮ ਪ੍ਰੋਜੈਕਟ ਮੁਕੰਮਲ ਕਰਵਾ ਕੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ ਜੋ ਕਿ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਨਵੀਂ ਮਜ਼ਬੂਤੀ ਪ੍ਰਦਾਨ ਕਰਨਗੇ।

Advertisements

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਥਾਨਕ ਲਾਜਵੰਤੀ ਸਪੋਰਟਸ ਕੰਪਲੈਕਸ ਵਿੱਚ ਮਲਟੀਪਰਪਜ਼ ਖੇਡ ਹਾਲ ਅਤੇ ਸ਼ਹਿਰ ਦੇ ਕੇਂਦਰ ਵਿੱਚ ਕਮਿਊਨਿਟੀ ਸੈਂਟਰ ਦੀ ਉਸਾਰੀ ਲਗਭਗ ਅੰਤਿਮ ਪੜਾਅ ’ਤੇ ਹੈ ਜੋ ਕਿ ਜਲਦ ਹੀ ਮੁਕੰਮਲ ਹੋਣ ਉਪਰੰਤ ਸ਼ੁਰੂ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕਰੀਬ 18 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਹੇਠ 60 ਤੋਂ ਵੱਧ ਵਿਕਾਸ ਕਾਰਜ ਉਲੀਕੇ ਗਏ ਸਨ ਜੋ ਕਿ ਜੰਗ ਪੱਧਰ ’ਤੇ ਜਾਰੀ ਹਨ ਅਤੇ ਇਹ ਵਿਕਾਸ ਕਾਰਜ ਨੇਪਰੇ ਚੜਨ ਨਾਲ ਹੁਸ਼ਿਆਰਪੁਰ ਦੇ ਵਿਕਾਸ ਦੀ ਨਵੀਂ ਤਸਵੀਰ ਉਭਰ ਕੇ ਸਾਹਮਣੇ ਆਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਜਸਵੰਤ ਰਾਏ, ਮੇਜਰ ਧਾਮੀ, ਅਵਤਾਰ ਸਿੰਘ ਧਾਮੀ, ਰਜਿੰਦਰ ਕੁਮਾਰ, ਜਗਰੂਪ ਧਾਮੀ, ਦੇਸ ਰਾਜ, ਮਹਿੰਦਰ ਲਾਲ, ਹਰਬਿਲਾਸ, ਸ਼ਾਦੀ ਲਾਲ, ਅਨਿਲ ਕੁਮਾਰ, ਜਸਪਾਲ ਕੁਮਾਰ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here