ਫਿਰੋਜ਼ਪੁਰ: ਜ਼ਿਲ੍ਹੇ ਦੇ 26 ਸੇਵਾ ਕੇਂਦਰਾਂ ’ਚ ਹੁਣ ਟਰਾਂਸਪੋਰਟ ਵਿਭਾਗ ਦੀਆਂ 35 ਸੇਵਾਵਾਂ ਵੀ ਹਨ ਉਪਲੱਬਧ

ਫਿਰੋਜ਼ਪੁਰ(ਦ ਸਟੈਲਰ ਨਿਊਜ਼)। ਵਧੀਕ ਡਿਪਟੀ ਕਮਿਸ਼ਨਰ (ਜਨ.) ਰਾਜਦੀਪ ਕੌਰ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੀਆਂ ਹੁਣ 35 ਤਰਾਂ ਦੀਆਂ ਸੇਵਾਵਾਂ  ਸੇਵਾ ਕੇਂਦਰਾਂ ਵਿੱਚ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਜ਼ਿਲੇ ਦੇ ਸਾਰੇ 26 ਸੇਵਾ ਕੇਂਦਰਾਂ ਵਿਹ ਇਹ ਸੇਵਾਵਾਂ ਉਪਲੱਬਧ ਹਨ। ਉਨ੍ਹਾਂ ਦੱਸਿਆ ਕਿ ਇਨਾਂ ਸੇਵਾਵਾਂ ਵਿੱਚ ਡਰਾਇਵਿੰਗ ਲਾਇਸੰਸ ਦੀ ਨਕਲ ਕਾਪੀ, ਰੀਨਿਊ ਲਾਇਸੰਸ, ਐਡਰੈੱਸ ਚੈਂਜ, ਰੀਪਲੇਸਮੈਂਟ ਲਾਇਸੰਸ, ਐਨ.ਓ.ਸੀ., ਨਾਮ ਬਦਲੀ ਡਰਾਈਵਿੰਗ ਲਾਇਸੰਸ, ਮੋਬਾਈਲ ਅਪਡੇਟ, ਕੰਡੇਕਟਰ ਲਾਇਸੰਸ ਰੀਨਿਊ, ਆਨਲਾਈਨ ਟੈਕਸ ਰਜਿਸਟਰਡ ਟਰਾਂਸਪੋਰਟ ਅਤੇ ਨਵੀਂ ਟਰਾਂਸਪੋਰਟ, ਟਰਾਂਸਫਰ, ਡੂਪਲੀਕੇਟ ਆਰ.ਸੀ., ਐਡਰੈੱਸ ਚੇਂਜ, ਐਨ.ਓ.ਸੀ.ਅਦਰ ਸਟੇਟ, ਚੈੱਕ ਈ-ਪੈਮੈਂਟ ਸਟੇਟਸ ਆਦਿ 35 ਤਰਾਂ ਦੀਆਂ ਸੇਵਾਵਾਂ ਸ਼ਾਮਲ ਹਨ।

Advertisements

ਉਨਾਂ ਕਿਹਾ ਕਿ ਹੁਣ ਸੇਵਾ ਕੇਂਦਰਾਂ ਵਿੱਚ ਪੰਜਾਬ ਸਰਕਾਰ ਦੇ 32 ਵਿਭਾਗਾਂ ਦੀਆਂ ਵੱਖ ਵੱਖ ਸੇਵਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲਾ ਪ੍ਰਸ਼ਾਸਨ ਦਾ ਮੰਤਵ ਲੋਕਾਂ ਨੂੰ ਖਜਲ-ਖੁਆਰੀ ਤੋਂ ਬਚਾਉਣਾ ਹੈ ਇਸੇ ਤਹਿਤ ਇਕੋ ਛੱਤ ਹੇਠ ਅਨੇਕਾਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕ ਕਿਸੇ ਵੀ ਨਜਦੀਕੀ ਸੇਵਾ ਕੇਂਦਰਾਂ ਵਿਚ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ।

LEAVE A REPLY

Please enter your comment!
Please enter your name here