ਜਿਲੇ ਵਿੱਚ 11 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 7931, 02 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1362 ਨਵੇ ਸੈਂਪਲ ਲੈਣ  ਨਾਲ ਅਤੇ 1094  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ , 11 ਨਵੇ   ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7931 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 261641 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  253004 ਸੈਪਲ  ਨੈਗਟਿਵ,  ਜਦ ਕਿ 2353 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 327 ਹੈ । ਐਕਟਿਵ ਕੇਸਾ ਦੀ ਗਿਣਤੀ  63 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7541  ਹਨ। 

Advertisements

ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 11 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 1  ਪਾਜੇਟਿਵ ਮਰੀਜ ਹਨ  ਤੇ 10 ਮਰੀਜ ਜਿਲੇ ਦੇ ਸਿਹਤ ਕੇਦਰਾਂ  ਨਾਲ ਸਬੰਧਿਤ ਹੈ । ਜਿਲੇ ਵਿੱਚ ਕੋਰੋਨਾ ਪਾਜੇਟਿਵ ਕਾਰਨ  ਦੋ ਮੌਤਾਂ ਹੋਈਆ ਹਨ (1) 67 ਸਾਲਾ ਵਿਆਕਤੀ  ਵਾਸੀ ਕੋਟਲਾ ਨੋਧ ਸਿੰਘ  ਮੌਤ ਹੋਈ ਨਿਜੀ ਹਸਪਤਾਲ ਜਲੰਧਰ (2) 31 ਸਾਲਾ ਵਿਆਕਤੀ  ਵਾਸੀ ਬੱਸੀ ਵਜੀਦ  ਮੋਤ ਹੋਈ ਪੀ ਜੀ ਆਈ ਚੰਡੀਗੜ  ।   ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here