ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ: ਜਿਲ੍ਹਾ ਰੋਜ਼ਗਾਰ ਅਫਸਰ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੀ ਮੁਹਿੰਮ ਘਰ-ਘਰ ਰੋਜ਼ਗਾਰ ਤਹਿਤ ਪੰਜਾਬ ਸੂਬੇ ਦੇ ਹਰੇਕ ਜਿਲ੍ਹੇ ਵਿਚ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਸਥਾਪਿਤ ਕੀਤੇ ਗਏ ਹਨ। ਇਹਨਾਂ ਰੋਜਗਾਰ ਬਿਉਰੋ ਵਿਚ ਪੰਜਾਬ ਸਰਕਾਰ ਵਲੋਂ ਅਨੇਕਾਂ ਤਰ੍ਹਾਂ ਦੀਆਂ ਪੜ੍ਹੇ ਲਿਖੇ ਬੇਰੋਜਗਾਰ ਨੋਜਵਾਨਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਪੰਜਾਬ ਦੇ ਪੜ੍ਹੇ ਲਿਖੇ ਨੋਜਵਾਨਾਂ ਲਈ ਰੋਜ਼ਗਾਰ ਬਿਉਰੋ ਵਰਦਾਨ ਸਾਬਿਤ ਹੋ ਰਹੇ ਹਨ।ਇਸੇ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜਗਾਰ ਸਕੀਮ ਤਹਿਤ ਬੇ-ਰੋਜ਼ਗਾਰ ਪ੍ਰਾਰਥੀਆਂ ਲਈ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ । ਇਹ ਪ੍ਰਗਟਾਵਾ ਸ੍ਰੀ ਗੁਰਮੇਲ ਸਿੰਘ ਜਿਲ੍ਹਾ ਰੋਜਗਾਰ ਅਫਸ਼ਰ ਨੇ ਕੀਤਾ।

Advertisements

ਉਨ੍ਹਾਂ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ,ਪਠਾਨਕੋਟ ਇਸ ਸਮੇਂ ਜਿਲ੍ਹਾ ਪਠਾਨਕੋਟ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਲਈ ਜੂਮ ਐਪ ਰਾਹੀਂ ਉਹਨਾਂ ਦੇ ਉਜਵਲ ਭਵਿੱਖ ਲਈ ਕੈਰੀਅਰ ਕੋਂਸਿਲਿੰਗ ਕੀਤੀ ਜਾ ਰਹੀ ਹੈ ਅਤੇ ਬੇਰੋਜਗਾਰ ਪ੍ਰਾਰਥੀਆਂ ਦੀ ਸਹੂਲਤ ਲਈ ਉਹਨਾਂ ਦੀ ਰਜ਼ਿਸਟਰੇਸ਼ਨ ਲਈ ਘਰ-ਘਰ ਰੋਜਗਾਰ ਪੋਰਟਲ www.pgrkam.com ਤਿਆਰ ਕੀਤਾ ਗਿਆ ਹੈ। ਬੇਰੋਜਗਾਰ ਪ੍ਰਾਰਥੀ ਘਰ ਬੈਠੇ ਹੀ ਇਸ ਪੋਰਟਲ ਰਾਹੀਂ ਅਪਣੀ ਰਜਿਸ਼ਟਰੇਸ਼ਨ ਕਰਵਾ ਸਕਦੇ ਹਨ, ਇਸ ਤੋਂ ਇਲਾਵਾ ਜੋ ਪ੍ਰਾਰਥੀ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਲੋਨ ਲੈਣ ਦੇ ਚਾਹਵਾਨ ਹਨ,ਉਹਨਾਂ ਪ੍ਰਾਰਥੀਆਂ ਲਈ ਗੂਗਲ ਲਿੰਕ https://bit.ly/selfemploymentformptk ਤਿਆਰ ਕੀਤਾ ਗਿਆ ਹੈ।ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਪ੍ਰਾਰਥੀ ਘਰ ਬੈਠੇ ਹੀ ਇਸ ਗੂਗਲ ਲਿੰਕ ਰਾਹੀਂ ਅਪਲਾਈ ਕਰ ਸਕਦੇ ਹਨ।। ਹੋਰ ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਊਰੋ ਪਠਾਨਕੋਟ ਦੇ ਹੈਲਪਲਾਈਨ ਨੰਬਰ 7657825214 ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here