ਜਿਲੇ ਵਿੱਚ 13 ਨਵੇ ਪਾਜੇਟਿਵ ਮਰੀਜ ਆਉਣ ਨਾਲ ਗਿਣਤੀ ਹੋਈ 7945

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1316 ਨਵੇ ਸੈਪਲ ਲੈਣ ਨਾਲ ਅਤੇ 1371 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ-19 ਦੇ,13 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7945 ਹੋ ਗਈ ਹੈ। ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 263636 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 255487 ਸੈਪਲ ਨੈਗਟਿਵ, ਜਦਕਿ 1854 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 184 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 328 ਹੈ । ਐਕਟਿਵ ਕੇਸਾ ਦੀ ਗਿਣਤੀ 44 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7573 ਹਨ।

Advertisements

ਸਿਵਲ ਸਰਜਨ ਡਾ.ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 13 ਮਰੀਜ ਪਜੇਟਿਵ ਪਾਏ ਗਏ ਹਨ, ਹੁਸ਼ਿਆਰਪੁਰ ਸ਼ਹਿਰ ਦੇ ਪਾਜੇਟਿਵ ਮਰੀਜ ਹੈ ਤੇ ਬਾਕੀ ਜਿਲੇ ਦੇ ਸਿਹਤ ਕੇਦਰਾ 11 ਮਰੀਜ ਹਨ। ਜਿਲੇ ਵਿੱਚ ਇਕ ਮਰੀਜ ਦੀ ਕੋਰੋਨਾ ਨਾਲ ਮੌਤ ਹੋਈ ਹੈ । (1) 81 ਸਾਲਾ ਔਰਤ ਵਾਸੀ ਹਵੇਲੀ ਮੌਤ ਹੋਈ ਨਿਜੀ ਹਸਪਤਾਲ ਜਲੰਧਰ। ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ । 

LEAVE A REPLY

Please enter your comment!
Please enter your name here