
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1286 ਨਵੇਂ ਸੈਂਪਲ ਲੈਣ ਨਾਲ ਅਤੇ 777 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ- 19 ਦੇ 05 ਨਵੇ ਪਾਜੇਟਿਵ ਮਰੀਜਾਂ ਦੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7950 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 264922 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 256260 ਸੈਂਪਲ ਨੈਗਟਿਵ, ਜਦ ਕਿ 2363 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 328 ਹੈ । ਐਕਟਿਵ ਕੇਸਾ ਦੀ ਗਿਣਤੀ 45 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7577 ਹੈ ।

ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 05 ਮਰੀਜ ਪਜੇਟਿਵ ਪਾਏ ਗਏ ਹਨ, ਹੁਸ਼ਿਆਰਪੁਰ ਸ਼ਹਿਰ ਦੇ 03 ਪਾਜੇਟਿਵ ਮਰੀਜ ਹਨ, ਤੇ 02 ਬਾਕੀ ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।










