ਜਿਲੇ ਵਿੱਚ 2 ਨਵੇਂ ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 7952

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  821 ਨਵੇਂ ਸੈਂਪਲ ਲੈਣ ਨਾਲ ਅਤੇ 213  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ, 2 ਨਵੇ   ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7952 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 265743 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  256472 ਸੈਂਪਲ ਨੈਗਟਿਵ,  ਜਦ ਕਿ 2971  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 328 ਹੈ । ਐਕਟਿਵ ਕੇਸਾ ਦੀ ਗਿਣਤੀ  40 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7584 ਹਨ। 

Advertisements

ਸਿਵਲ ਸਰਜਨ ਡਾ. ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 2 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ ਪਾਜੇਟਿਵ ਮਰੀਜ ਹਨ  ਤੇ ਮਰੀਜ ਜਿਲੇ ਦੇ ਸਿਹਤ ਕੇਦਰਾਂ  ਨਾਲ ਸਬੰਧਿਤ ਹੈ ।  ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here