
ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਅਭਿਸ਼ੇਕ ਕੁਮਾਰ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਪਿੰਡ ਖਾਨਪੁਰ (ਨਜਦੀਕ ਬੁਲੋਵਾਲ) ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਪਿੰਡ ਨਿਵਾਸੀ ਰਾਕੇਸ਼ ਕੁਮਾਰ ਸਹੋਤਾ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਗੁਰੂ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਰੱਖੇ ਗਏ ਅਖੰਡ ਪਾਠ ਦਾ ਭੋਗ ਪਾਇਆ ਗਿਆ, ਭੋਗ ਉਪਰੰਤ ਰਾਗੀ ਸਿੰਘਾਂ ਨੇ ਗੁਰਬਾਣੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਾਰੇ ਨਗਰ ਨਿਵਾਸੀ ਮੌਜੂਦ ਰਹੇ।

ਸਿੰਘਾਂ ਵਲੋਂ ਗਤਕਾ ਪ੍ਰਦਰਸ਼ਨ ਕਰਕੇ ਇਲਾਕਾ ਨਿਵਾਸੀਆਂ ਨੂੰ ਸਿੱਖ ਇਤਿਹਾਸ ਬਾਰੇ ਦੱਸਿਆ। ਇਸ ਮੌਕੇ ਤੇ ਸਾਰੇ ਇਲਾਕਾ ਨਿਵਾਸੀਆਂ ਵਿਚ ਖੁਸ਼ੀ ਦੀ ਲਹਿਰ ਦਿਖਾਈ ਦਿੱਤੀ। ਇਸ ਮੌਕੇ ਸੰਗਤ ਦੇ ਲਈ ਲੰਗਰ ਵੀ ਲਗਾਇਆ ਗਿਆ










