ਪਿੰਡ ਫੰਬਿਆਂ ਵਿਖੇ ਮਨਾਇਆ ਗਿਆ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ

ਬੁਲੋਵਾਲ (ਦ ਸਟੈਲਰ ਨਿਊਜ਼) ਰਿਪੋਰਟ- ਅਭਿਸ਼ੇਕ ਕੁਮਾਰ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਪੰਜਾਬ ਭਰ ਵਿੱਚ ਵਿਸ਼ੇਸ਼ ਰੌਣਕਾਂ ਹਨ।ਪਿੰਡ ਫੰਬੀਆਂ ਵਿੱਚ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਤੇ ਵਿਸ਼ੇਸ਼ ਰੌਣਕਾਂ ਲੱਗੀਆਂ। ਸ਼ਰਧਾਲੂਆਂ ਚ ਵੀ ਪ੍ਰਕਾਸ਼ ਪੁਰਬ ਨੂੰ ਲੈ ਕੇ ਖਾਸਾ ਉਤਸ਼ਾਹ ਹੈ। ਇਸ ਮੌਕੇ ਗੁਰੂ ਘਰ ਵਿੱਚ ਸਭ ਤੋਂ ਪਹਿਲਾਂ ਗੁਰੂ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਰੱਖੇ ਗਏ ਅਖੰਡ ਪਾਠ ਦਾ ਭੋਗ ਪਾਇਆ ਗਿਆ, ਭੋਗ ਉਪਰੰਤ ਗੁਰੂ ਸਾਹਿਬ ਜੀ ਦੀ ਜੀਵਨੀ ਦੱਸ ਕੇ ਗੁਰੂ ਜੱਸ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਸ਼ਹੀਦ ਗੁਰੂ ਤੇਗ ਬਹਾਦਰ ਜੀ ਦੇ ਘਰ ਪੈਦਾ ਹੋਏ ਇੱਕ ਅਵਤਾਰ ਸੀ।ਗੁਰੂ ਗੋਬਿੰਦ ਜੀ ਨੇ ਆਪਣਾ ਸਾਰਾ ਪਰਿਵਾਰ ਵਾਰ ਦਿੱਤਾ।

Advertisements

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਕੁਰਬਾਨੀ 100 ਪੀੜੀਆਂ ਵੀ ਭੁਲਾ ਨਹÄ ਸਕਦੀਆਂ ਕਿਉਂਕਿ ਗੁਰੂ ਜੀ ਨੇ ਆਪਣਾ ਸਾਰਾ ਪਰਿਵਾਰ ਵਾਰ ਕੇ ਦੇਸ਼-ਧਰਮ ਦੀ ਰੱਖਿਆ ਕੀਤੀ। ਇਸ ਮੌਕੇ ਸਾਰੇ ਨਗਰ ਨਿਵਾਸੀ ਮੁਜੂਦ ਰਹੇ।ਸਾਰੇ ਇਲਾਕਾ ਨਿਵਾਸੀਆਂ ਵਿਚ ਖੁਸ਼ੀ ਦੀ ਲਹਿਰ ਦਿਖਾਈ ਦਿੱਤੀ।ਇਸ ਮੌਕੇ ਗੁਰੂਦਵਾਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਲਈ ਲੰਗਰ ਵੀ ਲਗਾਇਆ ਗਿਆ।

LEAVE A REPLY

Please enter your comment!
Please enter your name here