ਮਿੱਟੀ ਦੀ ਸਿਹਤ ਸੁਧਾਰਨ ਤੇ ਵਾਤਾਵਰਣ ਦੀ ਸ਼ੁਧਤਾ ਲਈ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਕਰਨ ਦੀ ਜ਼ਰੂਰਤ: ਮੁੱਖ ਖੇਤੀਬਾੜੀ ਅਫਸਰ

ਪਠਾਨਕੋਟ(ਦ ਸਟੈਲਰ ਨਿਊਜ਼)।  ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤੇ ਕੇਂਦਰੀ ਪ੍ਰਯੋਜਿਤ ਸਕੀਮ ਫਸਲੀ ਰਹਿੰਦ ਖੂੰਹਦ ਦੀ ਖੇਤਾਂ ਵਿੱਚ ਸਾਂਭ ਸੰਭਾਲ  ਸਕੀਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਬਲਾਕ ਪਠਾਨਕੋਟ  ਦੇ ਪਿੰਡ ਭੋਆ  ਵਿਖੇ ਅਗਾਂਹਵਧੂ ਕਿਸਾਨ ਨਵੀਨ ਕੁਮਾਰ ਤਰਨਾਜ ਦੇ ਖੇਤਾਂ ਵਿੱਚ ਜਾਗਰੁਕਤਾ ਕੈਂਪ/ਖੇਤ ਦਿਵਸ ਮਨਾਇਆ ਗਿਆ। ਅੰਸ਼ੁਮਨ ਸ਼ਰਮਾ ਖੇਤੀ ਉਪ ਨਿਰੀਖਕ ਦੇ ਪ੍ਰਬੰਧਾਂ ਹੇਠ ਮਨਾਏ ਖੇਤ ਦਿਵਸ ਦੀ ਪ੍ਰਧਾਨਗੀ ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਨੇ ਕੀਤੀ ।

Advertisements

ਇਸ ਮੌਕੇ ਹੋਰਨਾਂ ਤੋਂ ਇਲਾਵਾ, ਡਾ.ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਸੁਭਾਸ਼ ਚੰਦਰ, ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ,ਸਰਪੰਚ ਗ੍ਰਾਮ ਪੰਚਾਇਤ ਭੌਆ ਰਾਜ ਕੁਮਾਰ ਨੀਲੂ,ਜੀਓਜੀ ਇੰਚਾਰਜ ਹਰੀ ਨਾਰਾਇਣ ਸ਼ਰਮਾ ਅਤੇ ਸਮੁੱਚੀ ਟੀਮ,ਲਵ ਕੁਮਾਰ ਬਲਾਕ ਤਕਨਾਲੋਜੀ ਪ੍ਰਬੰਧਕ,ਸੁਦੇਸ਼ ਕੁਮਾਰ, ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ,ਬਲਵਿੰਦਰ ਕੁਮਾਰ, ਮਨਦੀਪ ਹੰਸ, ਅਰਮਾਨ ਮਹਾਜਨ ਸਹਾਇਕ ਤਕਨਾਲੌਜੀ ਪ੍ਰਬੰਧਕ(ਆਤਮਾ),ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਹਰਤਰਨਪਾਲ ਸਿੰਘ ਨੇ ਕਿਹਾ ਕਿ ਖੁਰਾਕ ਫਸਲਾਂ ਨੂੰ ਦੇਣ ਦੀ ਬਿਜਾਏ,ਖੇਤਾਂ ਦੀ ਮਿੱਟੀ ਨੂੰ ਖੁਰਾਕ ਦੇਣੀ ਚਾਹੀਦੀ ਹੈ, ਜਿਸ ਤੋਂ ਫਸਲ ਦੇ ਪੌਦੇ ਖੁਰਾਕ ਲੈਣ।ਉਨਾਂ ਕਿਹਾ ਕਿ ਮਿੱਟੀ ਦੀ ਸਿਹਤ ਸੁਧਾਰਨ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਜਾਂ ਹਟਾਉਣ ਦੀ ਬਿਜਾਏ, ਖੇਤਾਂ ਵਿੱਚ ਮਿਲਾ ਦੇਣੀ ਚਾਹੀਦੀ ਹੈ। ਉਨਾਂ ਨੇ ਕਿਹਾ ਕਿ ਨਵੀਨਤਮ ਖੇਤੀ ਮਸ਼ੀਨਰੀ ਜਿਵੇਂ ਸੁਪਰ ਸੀਡਰ/ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕਰਨ ਜਿਥੇ ਨਦੀਨਨਾਸ਼ਕ ਦੀ ਵਰਤੋਂ ਘੱਟ ਹੁੰਦੀ ਹੈ ਉਥੇ ਵਾਤਾਵਰਣ ਨੂੰ ਸ਼ੁੱਧ ਰੱਖਣ ਵਿੱਚ ਮਦਦ ਮਿਲਦੀ ਹੈ।

ਉਨਾਂ ਕਿਹਾ ਕਿ ਖੇਤੀ ਮਸ਼ੀਨਰੀ ਮਹਿੰਗੀ ਹੋਣ ਕਾਰਨ ਸਮੂਹ ਬਣਾ ਕੇ ਖੇਤੀ ਮਸ਼ੀਨਰੀ ਖ੍ਰੀਦਣੀ ਚਾਹੀਦੀ ਹੈ ਤਾਂ ਜੋ ਖੇਤੀ ਲਾਗਤ ਖਰਚੇ ਘਟਾ ਕੇ ਖੇਤੀ ਤੋਂ ਸ਼ੁੱਧ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨਾਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਨਾ ਲਈ ਵਾਤਾਵਰਣ ਸ਼ੁੱਧ ਹੋਵੇ, ਇਹ ਤਾਂ ਹੀ ਹੋ ਸਕਦਾ ਜੇਕਰ ਪਰਾਲੀ ਨੂੰ ਅੱਗ ਲਗਾ ਕੇ ਨਾਂ ਸਾੜਿਆ ਜਾਵੇ। ਉਨਾਂ ਘਰੇਲੂ ਜ਼ਰੂਰਤਾਂ ਅਨੁਸਾਰ ਦਾਲਾਂ,ਤੇਲ ਬੀਜ ੳਤੇ ਸਬਜੀਆਂ ਦੀ ਕਾਸ਼ਤ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਹਰੇਕ ਕਿਸਾਨ ਨੂੰ ਘਰੇਲੂ ਵਰਤੋਂ ਲਈ ਕੁਝ ਰਕਬੇ ਵਿੱਚ ਇਨਾਂ ਫਸਲਾਂ ਦੀ ਕਾਸਤ ਕਰਨੀ ਚਾਹੀਦੀ ਹੈ ਤਾਂ ਜੋ ਖੇਤੀ ਲਾਗਤ ਖਰਚੇ ਘਟਾ ਕੇ ਖੇਤੀ ਆਮਦਨ ਵਧਾਈ ਜਾ ਸਕੇ।

 ਡਾ. ਅਮਰੀਕ ਸਿੰਘ ਨੇ ਕਿਹਾ ਕਿ ਕਣਕ ਦੀ ਫਸਲ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ ਹੈ ਅਤੇ ਕਿਸੇ ਕਿਸਮ ਦੀ ਸਮੱਸਿਆ ਆਉਣ ਤੇ ਖੇਤੀ ਮਾਹਿਰਾਂ ਨਾਲ ਸੰਪਰਕ ਕੀਤਾ ਜਾਵੇ ।ਉਨਾਂ ਕਿਹਾ ਕਿ ਖੇਤੀ ਸਮੱਗਰੀ ਖ੍ਰੀਦਣ ਉਪਰੰਤ ਡੀਲਰ ਕੋਲੋਂ ਬਿੱਲ ਜ਼ਰੂਰ ਲਿਆ ਜਾਵੇ। ਸ਼੍ਰੀ ਗੁਰਦਿੱਤ ਸਿੰਘ ਨੇ ਨਦੀਨਨਾਸ਼ਕ ਛਿੜਕਾਅ ਤਕਨੀਕਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਦੀਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਤਕਨੀਕਾਂ ਦਾ ਸਹੀ ਹੋਣਾ ਬਹੁਤ ਜ਼ਰੂਰੀ ਹੈ। ਇੰਜ. ਨੀਰਜ ਗੁਪਤਾ ਨੇ ਖੇਤੀ ਮਸ਼ੀਨਰੀ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ।

ਨਵੀਨ ਤਰਨਾਜ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਕਣਕ ਦੀ ਬਿਜਾਈ ਲਈ ਮਲਚਿੰਗ ਤਕਨੀਕ ਜੇਕਰ ਕਾਮਯਾਬ ਰਹਿੰਦੀ ਹੈ ਤਾਂ ਖਰਚੇ ਘਟਾਉਣ ਵਿੱਚ ਬਹੁਤ ਮਦਦ ਮਿਲੇਗੀ। ਉਨਾਂ ਕਿਸਾਨਾਂ ਨੂੰ ਖੇਤੀ ਮਾਹਿਰਾਂ ਦੀ ਸਲਾਹ ਨਾਲ ਹੀ  ਨੇ ਆਪਣੇ ਤਜ਼ਰਬੇ ਸਾਂਝੇ ਕੀਤੇ।ਸਰਕਲ ਇੰਚਾਰਜ ਸ੍ਰੀ ਸੁਭਾਸ਼ ਚੰਦਰ ਨੇ ਆਏ ਕਿਸਾਨਾਂ ਦਾ ਧੰਨਵਾਦ ਕੀਤਾ। ਸ਼੍ਰੀ ਅੰਸ਼ੁਮਨ ਸ਼ਰਮਾ ਨੇ ਸਟੇਜ ਸਕੱਤਰ ਦੇ ਫਰਜ਼ ਬਾਖੂਬੀ ਨਿਭਾਏ।  

LEAVE A REPLY

Please enter your comment!
Please enter your name here