ਡਿਪਟੀ ਮੈਡੀਕਲ ਕਮਿਸ਼ਨਰ ਨੇ ਕੀਤਾ ਆਸ ਕਿਰਨ ਡਰੱਗ ਕਾਉਂਸਲਿੰਗ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ ਹਰਬੰਸ ਕੌਰ ਡਿਪਟੀ ਮੈਡੀਕਲ ਕਮਿਸ਼ਨਰ (ਡੀ. ਐੱਮ. ਸੀ.) ਸਿਵਲ ਹਸਪਤਾਲ ਹੁਸ਼ਿਆਰਪੁਰ ਵਲੋਂ ਆਪਣੀ ਨਿਰੀਖਣ ਟੀਮ ਨੂੰ ਨਾਲ ਲੈ ਕੇ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੰਨ ਈਸਵੀ 2001 ਤੋਂ ਹੁਸ਼ਿਆਰਪੁਰ ਵਿਖੇ ਚਲਾਏ ਜਾ ਰਹੇ ਆਸ ਕਿਰਨ ਡਰੱਗ ਕਾਉਂਸਲੰਿਗ ਅਤੇ ਮੁੜ ਵਸੇਬਾ ਕੇਂਦਰ ਦਾ ਮਹੀਨਾਵਾਰ ਅਚਨਚੇਤ ਨਿਰੀਖਣ ਦੌਰਾ ਕੀਤਾ ਗਿਆ।

Advertisements

ਡਾ ਹਰਬੰਸ ਕੌਰ ਦੀ ਟੀਮ ਵਲੋਂ ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ਗਏ ਨਿਯਮਾਂ ਅਨੁਸਾਰ ਆਸ ਕਿਰਨ ਡਰੱਗ ਕਾਊੰਸਲੰਿਗ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਲੋਂ ਕੀਤੇ ਜਾਂਦੇ ਕਾਰਜਾਂ ਦਾ ਅਤੇ ਕੇਂਦਰ ਦਾ ਰਿਕਾਰਡ ਚੈੱਕ ਕੀਤਾ ਗਿਆ ਅਤੇ ਇਲਾਜ ਕਰਵਾ ਰਹੇ ਵਿਅਕਤੀਆਂ ਤੋਂ ਵੀ ਕੇਂਦਰ ਦੁਆਰਾ ਦਿੱਤੀਆਂ ਜਾਂਦੀਆਂ ਸੇਵਾਵਾਂ ਦੀ ਜਾਣਕਾਰੀ ਲਈ ਗਈ। ਉਹਨਾਂ ਵਲੋਂ ਕੇਂਦਰ ਦੁਆਰਾ ਕੀਤੇ ਜਾਂਦੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ ਅਤੇ ਹੋਰ ਵੀ ਸੁਚੱਜੇ ਢੰਗ ਨਾਲ ਚਲਾਉਣ ਲਈ ਕੁੱਝ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ। ਕੇਂਦਰ ਦੇ ਸਟਾਫ਼ ਹਰਵਿੰਦਰ ਸਿੰਘ ਨੰਗਲ ਈਸ਼ਰ ਪ੍ਰੋਜੈਕਟ ਡਾਇਰੈਕਟਰ, ਅਮਰੀਕ ਸਿੰਘ ਕਬੀਰਪੁਰ ਕੌਂਸਲਰ ਕਮ ਸੋਸ਼ਲ ਵਰਕਰ, ਸੁਖਵਿੰਦਰ ਸਿੰਘ ਕੰਧਾਲਾ, ਕਮਲਜੀਤ ਸਿੰਘ ਕਬੀਰਪੁਰ ਨੇ ਡਾ ਹਰਬੰਸ ਕੌਰ, ਨਿਸ਼ਾ ਰਾਣੀ ਅਤ ਚੰਦਰ ਦਾ ਕੇਂਦਰ ਵਲੋਂ ਸਨਮਾਨ ਕੀਤਾ।

LEAVE A REPLY

Please enter your comment!
Please enter your name here