ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪਰਬ ਧੂਮ ਧਾਮ ਨਾਲ ਆਯੋਜਿਤ

ਬੁੱਲੋਵਾਲ (ਦ ਸਟੈਲਰ ਨਿਊਜ਼), ਰਿਪੋਰਟ: ਅਭਿਸ਼ੇਕ ਕੁਮਾਰ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪਰਬ ਨੂੰ ਸਮਰਪਿਤ ਸੰਤ ਬਾਬਾ ਸਤਪਾਲ ਸਿੰਘ ਸਾਹਰੀ ਵਾਲਿਆਂ ਦੇ ਯਤਨਾਂ ਸਦਕਾ ਗੁਰਦੁਆਰਾ ਬਾਬਾ ਦਲੀਪ ਸਿੰਘ ਸਾਹਰੀ ਤੋਂ ਮਹਾਨ ਨਗਰ ਕੀਰਤਨ ਸਜਾਇਆ ਗਿਆ, ਜੋ ਸਵੇਰੇ 10 ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਤੋਂ ਜੈਕਾਰਿਆਂ ਦੀਆਂ ਗੁੰਜਾਂ ਤੇ ਬੈਂਡ ਵਾਜਿਆਂ ਦੀਆਂ ਮਧੁਰ ਧੁਨਾਂ ਨਾਲ ਸ਼ੁਰੂ ਹੋਇਆ ।

Advertisements

ਇਸ ਮੌਕੇ ਸੰਤ ਬਾਬਾ ਸਤਪਾਲ ਸਿੰਘ ਸਾਹਰੀ ਵਾਲੇ , ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਜਥੇਦਾਰ ਬਾਬਾ ਜੋਗਾ ਸਿੰਘ ਰਾਮੂ ਥਿਆੜੇ ਵਾਲੇ , ਬਾਬਾ ਪ੍ਰਮਿੰਦਰ ਸਿੰਘ ਡਗਾਣੇ ਵਾਲਿਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਤ ਮਹਾਂ ਪੁਰਸ਼ਾਂ ਨੇ ਵੀ ਸੰਗਤਾਂ ਦੇ ਦਰਸ਼ਨ ਕੀਤੇ । ਨਗਰ ਕੀਰਤਨ ਪਿੰਡ ਕਾਹਰੀ, ਖ਼ਾਨਪੁਰ ਥਿਆੜਾ, ਪਿਆਲਾਂ, ਮੇਘੋਵਾਲ ਗੰਜਿਆਂ ਆਦਿ ਪਿੰਡਾਂ ਚ ਦੀ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚਿਆ ।

ਇਸ ਮੌਕੇ ਭਾਈ ਮਲਕੀਤ ਸਿੰਘ ਖ਼ਾਨਪੁਰ ਵਾਲੇ ਤੇ ਭਾਈ ਗੁਰਜੋਤ ਸਿੰਘ ਰਾਮੂ ਥਿਆੜੇ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਆਪਣੇ ਮਨੋਹਰ ਕਥਾ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ । ਇਸ ਮੌਕੇ ਗਤਕਾ ਪਾਰਟੀਆਂ ਨੇ ਵੀ ਆਪਣੇ ਜੌਹਰ ਦਿਖਾਏ । ਨਗਰ ਕੀਰਤਨ ਚ ਵੱਡੀ ਗਿਣਤੀ ਵਿਚ ਪਿੰਡ ਵਾਸੀ ਤੇ ਇਲਾਕਾ ਨਿਵਾਸੀ ਸੰਗਤਾਂ ਹਾਜ਼ਰ ਸਨ ।

LEAVE A REPLY

Please enter your comment!
Please enter your name here