10 ਨਵੇ ਪਾਜੇਟਿਵ ਮਰੀਜ ਆਉਣ ਨਾਲ ਗਿਣਤੀ ਹੋਈ 7980

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ1223 ਨਵੇ ਸੈਪਲ ਲੈਣਨਾਲ ਅਤੇ 1197 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ, 10 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7980 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 268159 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 259487 ਸੈਪਲ  ਨੈਗਟਿਵ, ਜਦਕਿ 2354 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 184 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 329 ਹੈ। ਐਕਟਿਵ ਕੇਸਾ ਦੀ ਗਿਣਤੀ 57 ਹੈ, ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7594 ਹਨ। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 10 ਮਰੀਜ ਪਜੇਟਿਵ ਪਾਏ ਗਏ ਹਨ, ਹੁਸ਼ਿਆਰਪੁਰ ਸ਼ਹਿਰ ਦੇ ਪਾਜੇਟਿਵ ਮਰੀਜ ਹਨ  ਤੇ 06 ਮਰੀਜ ਜਿਲੇ ਦੇ ਸਿਹਤ ਕੇਦਰਾਂ  ਨਾਲ ਸਬੰਧਿਤ ਹੈ।

Advertisements

ਕਰੋਨਾ ਪਾਜੇਟਿਵ ਹੋਣ ਤੇ 81 ਸਾਲਾ ਵਿਆਕਤੀ ਵਾਸੀ ਜਨੋੜੀ ਦੀ ਮੌਤ ਨਿਜੀ ਹਸਪਤਾਲ ਲੁਧਿਆਣਾਂ ਵਿਖੇ ਹੋਈ ਹੈ। ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here