ਮੰਤਰੀ ਅਰੋੜਾ ਨੇ 2.62 ਕਰੋੜ ਰੁਪਏ ਦੀ ਲਾਗਤ ਨਾਲ ਧੋਗੜੀ ਵਿਚਲੀਆਂ ਲਿੰਕ ਸੜਕਾਂ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

ਜਲੰਧਰ (ਦ ਸਟੈਲਰ ਨਿਊਜ਼)। ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸ਼ੁੱਕਰਵਾਰ ਨੂੰ ਧੋਗੜੀ ਇੰਡਸਟਰੀਅਲ ਪਾਰਕ ਵਿਖੇ 2.62 ਕਰੋੜ ਰੁਪਏ ਦੀ ਲਾਗਤ ਨਾਲ ਉਦਯੋਗਿਕ ਜ਼ੋਨ ਵਿਚਲੀਆਂ ਲਿੰਕ ਸੜਕਾਂ ਦੇ ਨਿਰਮਾਣ ਸਮੇਤ ਉਨ੍ਹਾਂ ਨੂੰ ਚੌੜਾ ਅਤੇ ਮਜ਼ਬੂਤ ਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਫੰਡ ਪੰਜਾਬ ਦਿਹਾਤੀ ਵਿਕਾਸ ਬੋਰਡ ਫੰਡਾਂ ਵੱਲੋਂ ਮਨਜ਼ੂਰ ਕੀਤੇ ਗਏ ਹਨ ਅਤੇ ਧੋਗੜੀ ਉਦਯੋਗਿਕ ਇਸਟੇਟ ਵਿੱਚ ਲਗਭਗ 4.72 ਕਿਲੋਮੀਟਰ ਲੰਬੀ ਸੜਕ ਨੂੰ 2.62 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ, ਮਜ਼ਬੂਤ ਅਤੇ ਨਵਾਂ ਬਣਾਇਆ ਜਾਵੇਗਾ।

Advertisements

ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ, ਵਿਧਾਇਕ ਚੌਧਰੀ ਸੁਰਿੰਦਰ ਸਿੰਘ ਤੇ ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਟੈਂਡਰ ਜਲੰਧਰ ਆਧਾਰਿਤ ਕੰਪਨੀ ਨੂੰ ਦਿੱਤੇ ਜਾ ਗਏ ਹਨ ਅਤੇ ਇਹ ਕੰਮ ਪੰਜ ਮਹੀਨਿਆਂ ਵਿਚ ਪੂਰਾ ਹੋ ਜਾਵੇਗਾ ਕਿਉਂ ਜੋ ਉਸਾਰੀ ਦਾ ਕੰਮ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਧੋਗੜੀ ਅਤੇ ਰਾਏਪੁਰ ਰਸੂਲਪੁਰ ਦੇ ਵੱਡੀ ਗਿਣਤੀ ਉਦਯੋਗਾਂ ਨੂੰ ਲਾਭ ਮਿਲੇਗਾ ਅਤੇ ਹੋਰ ਸਨਅਤਾਂ ਵੀ ਆਪਣਾ ਉਦਯੋਗ ਧੋਗੜੀ ਵਿਖੇ ਸਥਾਪਤ ਕਰਨ ਲਈ ਆਕਰਸ਼ਿਤ ਹੋਣਗੀਆਂ। ਉਨ੍ਹਾਂ ਕਿਹਾ ਕਿ ਨਵੇਂ ਉਦਯੋਗ ਵੱਲੋਂ ਸਥਾਨਕ ਨੌਜਵਾਨਾਂ ਨੂੰ ਵਧੇਰੇ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ਸਦਕਾ ਬੇਰੋਜ਼ਗਾਰੀ ਨਾਲ ਨਜਿੱਠਣ ਵਿਚ ਮਦਦ ਮਿਲੇਗੀ।

ਉਦਯੋਗਾਂ ਨੂੰ ਸਾਡੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਕਰਾਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਉਦਯੋਗਾਂ ਦੇ ਸਾਰੇ ਮਸਲੇ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਉਦਯੋਗ ਨੂੰ ਲਾਭ ਪਹੁੰਚਾਉਣ ਲਈ ਵੱਖ-ਵੱਖ ਯੋਜਨਾਵਾਂ ਸ਼ੁਰੂ ਕਰਨ ਤੋਂ ਇਲਾਵਾ ਸਰਕਾਰ ਵੱਲੋਂ ਕਈ ਉਦਯੋਗ ਪੱਖੀ ਫੈਸਲੇ ਲਏ ਗਏ ਹਨ। ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਉਦਯੋਗਪਤੀਆਂ ਦੇ ਨਾਲ ਹਮੇਸ਼ਾ ਚੱਟਾਨ ਵਾਂਗ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਪ੍ਰਾਜੈਕਟ ਸ਼ੁਰੂ ਕਰ ਕੇ ਉਦਯੋਗਪਤੀਆਂ ਨਾਲ ਕੀਤਾ ਆਪਣਾ ਵਾਅਦਾ ਨਿਭਾਇਆ ਹੈ। ਇਸ ਮੌਕੇ ਐਸਡੀਐਮ ਰਾਹੁਲ ਸਿੰਧੂ, ਜਨਰਲ ਮੈਨੇਜਰ ਉਦਯੋਗ ਦੀਪ ਸਿੰਘ ਗਿੱਲ, ਕਾਰਜਕਾਰੀ ਇੰਜਨੀਅਰ ਲੋਕ ਨਿਰਮਾਣ ਵਿਭਾਗ (ਜਲੰਧਰ ਡਵੀਜ਼ਨ-2) ਨੇਕ ਚੰਦ, ਮਨਜੀਤ ਲਾਲੀ ਅਤੇ ਹੋਰ ਮੌਜੂਦ ਸਨ।

LEAVE A REPLY

Please enter your comment!
Please enter your name here