ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਚੱਲ ਰਿਹਾ ਹੈ ਸਖੀ ਵਨ ਸਟਾਪ ਸੈਂਟਰ

ਪਠਾਨਕੋਟ(ਦ ਸਟੈਲਰ ਨਿਊਜ਼)। ਜ਼ਿਲ੍ਹਾ ਪਠਾਨਕੋਟ ਅੰਦਰ ਅਸਥਾਈ ਤੌਰ ‘ਤੇ ਸਖੀ ਵਨ ਸਟਾਪ ਸੈਂਟਰ ਕਮਰਾ ਨੰਬਰ 138, ਜ਼ਿਲ੍ਹਾ ਪ੍ਰੋਗਰਾਮ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ (ਪਠਾਨਕੋਟ) ਵਿਖੇ ਚੱਲ ਰਿਹਾ ਹੈ, ਇਸ ਸੈਂਟਰ ਵੱਲੋਂ ਘਰੇਲੂ ਹਿੰਸਾ, ਦਾਜ ਆਦਿ ਤੋਂ ਪੀੜ੍ਹਤ ਔਰਤਾਂ ਦੀ ਮਦਦ ਲਈ, ਲੀਗਲ ਕਾਉਂਸਲਿੰਗ, ਮੈਡੀਕਲ ਸਹਾਇਤਾ, ਪੁਲਿਸ ਸਹਾਇਤਾ, ਸ਼ੈਲਟਰ ਆਦਿ ਦੀ ਸੁਵਿਧਾ ਇੱਕੋ ਛੱਤ ਹੇਠ ਮੁਹੱਈਆ ਕਰਵਾਈ ਜਾਂਦੀ ਹੈ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਆਈ.ਏ.ਐਸ. ਡਿਪਟੀ ਕਮਿਸ਼ਨਰ ਨੇ ਕੀਤਾ।

Advertisements

ਉਨ੍ਹਾਂ ਦੱਸਿਆ ਕਿ ਸਿਵਲ ਹਸਤਪਾਲ ਪਠਾਨਕੋਟ ਵਿਖੇ ਸਖੀ ਵਨ ਸਟਾਪ ਸੈਂਟਰ ਦੀ ਇਮਾਰਤ ਦਾ ਨਿਰਮਾਣ ਕਾਰਜ ਵੀ ਚਲ ਰਿਹਾ ਹੈ ਇਹ ਇਮਾਰਤ ਜਲਦੀ ਬਣ ਕੇ ਤਿਆਰ ਹੋ ਜਾਵੇਗੀ ਅਤੇ ਜਿਲ੍ਹਾ ਪਠਾਨਕੋਟ ਨੂੰ ਉਪਰੋਕਤ ਸੁਵਿਧਾਵਾਂ ਦੇਣ ਲਈ ਸਮਰਪਿਤ ਕੀਤੀ ਜਾਵੇਗੀ। ਉਨ੍ਹਾ ਦੱਸਿਆ ਕਿ ਇਸ ਸੈਂਟਰ ਵੱਲੋਂ ਜਨਤਾ ਨੂੰ ਜਾਗਰੁਕ ਕਰਨ ਲਈ ਵਿਸ਼ੇਸ ਮੁਹਿੰਮ ਵੀ ਚਲਾਈ ਗਈ ਹੈ ਟੀਮ ਵੱਲੋਂ ਵੱਖ ਵੱਖ ਸਿੱਖਿਆ ਸੰਸਥਾਨਾਂ ਅਤੇ ਜਿਲ੍ਹਾ ਪਠਾਨਕੋਟ ਦੇ ਸਾਰੇ ਬਲਾਕਾਂ ਅੰਦਰ ਲੋਕਾਂ ਨਾਲ ਮੀਟਿੰਗਾਂ ਕਰਕੇ ਵਨ ਸਟਾਪ ਸੈਂਟਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਪ੍ਰਤੀ ਜਾਗਰੁਕ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਕੋਈ ਵੀ ਔਰਤ ਜੋ ਘਰੇਲੂ ਹਿੰਸਾ, ਦਾਜ ਆਦਿ ਤੋਂ ਪੀੜ੍ਹਤ ਹੈ, ਉਹ ਸਖੀ ਵਨ ਸਟਾਪ ਸੈਂਟਰ ਦਾ ਜ਼ਰੂਰ ਲਾਭ ਲਵੇ ਅਤੇ ਸਖੀ ਵਨ ਸਟਾਪ ਸੈਂਟਰ ਪਠਾਨਕੋਟ ਵੱਲੋਂ ਔਰਤਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਮੁਫ਼ਤ ਪ੍ਰਦਾਨ ਕੀਤੀ ਜਾਂਦੀ ਹੈ।

  ਉਨ੍ਹਾਂ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਵਿੱਚ ਹੁਣ ਤੱਕ ਵੱਖ ਵੱਖ ਘਰੇਲੂ ਹਿੰਸਾ ਨਾਲ ਸਬੰਧਤ ਕਰੀਬ 224 ਕੇਸ ਆਏ ਹਨ। ਜਿਸ ਵਿਚੋਂ 167 ਕੇਸਾਂ ਦਾ ਹੱਲ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਸਖੀ ਵਨ ਸਟਾਪ ਸੈਂਟਰ ਵੱਲੋਂ ਮੁਹੱਈਆ ਕਰਵਾਈਆ ਜਾਂਦੀਆਂ ਸੁਵਿਧਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ।  

LEAVE A REPLY

Please enter your comment!
Please enter your name here