ਪਠਾਨਕੋਟ: ਰਾਜ ਪੱਧਰੀ ਸਵੈ ਰੋਜ਼ਗਾਰ ਲੋਨ ਮੇਲਿਆਂ ਦਾ ਸਮਾਪਨ ਸਮਾਰੋਹ ਪਿੰਡ ਚੱਕ ਚਿਮਨਾ ਵਿਖੇ ਆਯੋਜਿਤ

ਪਠਾਨਕੋਟ (ਦ ਸਟੈਲਰ ਨਿਊਜ਼)। ਰਾਜ ਪੱਧਰੀ ਮੈਗਾ ਸਵੈ-ਰੋਜ਼ਗਾਰ ਲੋਨ ਮੇਲੇ ਅਤੇ ਨੈਸ਼ਨਲ ਗਰਲ ਚਾਈਲਡ ਡੇਅ ਦਾ ਸਮਾਰੋਹ ਮਾਨਯੋਗ ਮੁੱਖ ਮੰਤਰੀ, ਪੰਜਾਬ ਜੀ ਵੱਲੋਂ ਮਿਤੀ 25-01-2021 ਨੂੰ ਵਰਚੂਅਲ ਤਰੀਕੇ ਰਾਹੀਂ ਕੀਤਾ ਜਾਵੇਗਾ, ਜਿਸ ਵਿੱਚ ਅਕਤੂਬਰ ਤੋਂ ਦਸੰਬਰ 2020 ਦੋਰਾਨ ਲਗਾਏ ਗਏ ਲੋਨ ਮੇਲਿਆਂ ਦੋਰਾਨ ਕੰਮ-ਧੰਦਾ ਸ਼ੁਰੂ ਕਰਨ ਵਾਲੇ ਉਮੀਦਵਾਰਾਂ ਨੂੰ ਕਰਜ਼ਾ ਮੰਜ਼ੂਰੀ ਪੱਤਰ, ਸਰਕਾਰੀ ਅਤੇ ਪ੍ਰਾਈਵੇਟ ਖੇਤਰ ਵਿੱਚ ਰੋਜ਼ਗਾਰ ਪ੍ਰਾਪਤ ਕਰਨ ਵਾਲਿਆਂ ਨੂੰ ਨਿਯੁਕਤੀ ਪੱਤਰ ਅਤੇ ਨਵੇਂ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ ਜਾਰੀ ਕੀਤੇ ਜਾਣਗੇ। ਇਹ ਪ੍ਰਗਟਾਵਾ ਸੰਯਮ ਅਗਰਵਾਲ, ਆਈ.ਏ.ਐਸ. ਮਾਨਯੋਗ ਡਿਪਟੀ ਕਮਿਸ਼ਨਰ, ਪਠਾਨਕੋਟ ਨੇ ਕੀਤਾ।

Advertisements

ਉਨਾਂ ਦੱਸਿਆ ਕਿ ਇਹ ਪ੍ਰੋਗਰਾਮ ਰਾਜ ਦੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋਜ਼ ਵੱਲੋਂ ਆਯੋਜਿਤ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਹ ਪ੍ਰੋਗਰਾਮ ਕਿਸਾਨ ਭਵਨ, ਪਿੰਡ ਚੱਕ ਚਿਮਨਾ, ਪਠਾਨਕੋਟ ਵਿਖੇ ਆਯੋਜਿਤ ਕੀਤਾ  ਜਾਵੇਗਾ। ਉਨਾਂ ਦੱਸਿਆ ਕਿ ਸੰੁੰਦਰ ਸ਼ਾਮ ਅਰੋੜਾ, ਮਾਨਯੋਗ ਕੈਬਨਿਟ ਮੰਤਰੀ ਉਦਯੋਗ ਅਤੇ ਵਣਜ, ਪੰਜਾਬ ਸਰਕਾਰ  ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਹੋਣਗੇ। ਮਾਨਯੋਗ ਮੰਤਰੀ ਜੀ ਵੱਲੋਂ ਮੇਲਿਆਂ ਦੋਰਾਨ ਸਵੈ-ਰੋਜ਼ਗਾਰ ਸਕੀਮਾਂ ਅਧੀਨ ਅਪਲਾਈ ਕਰਨ ਵਾਲੇ ਉਮੀਦਵਾਰ, ਜ਼ਿਨਾਂ ਦਾ ਕਰਜਾ ਮੰਜੂਰ ਹੋ ਚੁੱਕਾ ਹੈ, ਨੂੰ ਕਰਜਾ ਮੰਜ਼ੂਰੀ ਪੱਤਰ, ਸਰਕਾਰੀ ਅਤੇ ਪ੍ਰਾਈਵੇਟ ਖੇਤਰ ਵਿੱਚ ਰੋਜ਼ਗਾਰ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਅਤੇ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ ਜਾਰੀ ਕੀਤੇ ਜਾਣਗੇ।  

LEAVE A REPLY

Please enter your comment!
Please enter your name here