ਜਲੰਧਰ: ਜੱਬਾਰ ਖਾਨ ਨੇ ਲੇਬਰ ਨੂੰ ਸਹੂਲਤਾਂ ਮੁਹੱਈਆ ਕਰਨ ‘ਤੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਜਲੰਧਰ (ਦ ਸਟੈਲਰ ਨਿਊਜ਼)। ਬੀਤੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਵੀਡੀਓ ਕਾਨਫਰੰਸ ਰਾਹੀਂ ਪੰਜਾਬ ਭਵਨ, ਚੰਡੀਗੜ੍ਹ ਵਿਖੇ ਹੋਈ ਬਿਲਡਿੰਗ ਐਂਡ ਅਦਰ ਕੰਟਸਟਰਕਸ਼ਨ ਵੈੱਲਫੇਅਰ ਬੋਰਡ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਵੱਲੋਂ ਬੋਰਡ ਦੇ ਕਈ ਮੁੱਦਿਆਂ ਨੂੰ ਪਾਸ ਕਰਦਿਆਂ ਉਸਾਰੀ ਕਿਰਤੀਆਂ ਨੂੰ ਵੱਡੀ ਰਾਹਤ ਅਤੇ ਸੁਵਿਧਾਵਾਂ ਪ੍ਰਦਾਨ ਕਰਨ ‘ਤੇ ਬੋਰਡ ਦੇ ਮੈਂਬਰ ਜੱਬਾਰ ਖਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ।

Advertisements

ਉਨ੍ਹਾਂ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸ਼ਗਨ ਸਕੀਮ ਤਹਿਤ ਮਿਲਣ ਵਾਲੀ ਰਾਸ਼ੀ 31 ਹਜ਼ਾਰ ਰੁਪਏ ਤੋਂ ਵਧਾ ਕੇ 51 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ, ਜਿਸ ਨਾਲ ਹੁਣ ਬੋਰਡ ਨਾਲ ਜੁੜੇ ਕਿਰਤੀਆਂ ਨੂੰ ਆਪਣੀਆਂ ਲੜਕੀਆਂ ਦੇ ਵਿਆਹ ਦਾ ਖਰਚਾ ਉਠਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਲੇਬਰ ਕਾਰਡ ਬਣਵਾਉਣ ਲਈ ਪਹਿਲਾਂ ਜਨਮ ਸਰਟੀਫਿਕੇਟ ਅਤੇ 10ਵੀਂ ਜਮਾਤ ਦਾ ਸਰਟੀਫਿਕੇਟ ਹੋਣਾ ਜ਼ਰੂਰੀ ਸੀ ਪਰ ਮੁੱਖ ਮੰਤਰੀ ਨੇ ਇਸ ਨੂੰ ਵੀ ਖਤਮ ਕਰਦਿਆਂ ਹੁਣ ਆਧਾਰ ਕਾਰਡ, ਪੈਨ ਕਾਰਡ, ਵੋਟਰ ਕਾਰਡ ਅਤੇ ਰਾਸ਼ਨ ਕਾਰਡ ਵਿੱਚੋਂ ਕੋਈ ਦੋ ਰਾਹੀਂ ਲੇਬਰ ਕਾਰਡ ਬਣਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਸਦਕਾ ਹੁਣ ਵੱਡੀ ਗਿਣਤੀ ਵਿੱਚ ਕਿਰਤੀ ਬੋਰਡ ਦੀਆਂ ਸਕੀਮਾਂ ਦਾ ਲਾਭ ਲੈ ਸਕਣਗੇ।

ਜੱਬਾਰ ਖਾਨ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਕੀਮਾਂ ਦਾ ਲਾਭ ਲੈਣ ਲਈ ਸਮਾਂ ਸੀਮਾ ਨੂੰ ਵਧਾ ਦਿੱਤਾ ਗਿਆ ਹੈ ਕਿਉਂਕਿ ਕੋਵਿਡ ਕਾਰਨ ਹਜ਼ਾਰਾਂ ਲੋਕ ਅਪਲਾਈ ਨਹੀਂ ਕਰ ਸਕੇ ਸਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਬੋਰਡ ਦੀਆਂ ਹੋਰ ਸਕੀਮਾਂ ਅਧੀਨ ਲੇਬਰ ਨੂੰ ਵੱਡੀ ਸੁਵਿਧਾ ਦਿੱਤੀ ਗਈ ਹੈ, ਜਿਸ ਸਦਕਾ ਜ਼ਿਆਦਾ ਤੋਂ ਜ਼ਿਆਦਾ ਕਿਰਤੀ ਇਸ ਨਾਲ ਜੁੜਨਗੇ।

LEAVE A REPLY

Please enter your comment!
Please enter your name here