ਜਲੰਧਰ: ਡੀਸੀਪੀ ਵੱਲੋਂ 26 ਜਨਵਰੀ ਤੱਕ ਡਰੋਨ ਦੀ ਵਰਤੋਂ ‘ਤੇ ਪਾਬੰਦੀ

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਪੁਲਿਸ (ਡੀਸੀਪੀ) ਬਲਕਾਰ ਸਿੰਘ ਨੇ ਕਮਿਸ਼ਨਰੇਟ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੇ ਸਮਾਗਮ ਵਿੱਚ ਡਰੋਨ ਦੀ ਵਰਤੋਂ ‘ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਡੀਸੀਪੀ ਵੱਲੋਂ ਸੀਆਰਪੀਸੀ ਦੀ ਧਾਰਾ 144 ਤਹਿਤ ਜਾਰੀ ਕੀਤੇ ਗਏ ਹਨ।

Advertisements

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜਲੰਧਰ ਵਿੱਚ ਕਿਸੇ ਵੀ ਵਿਆਹ, ਜਨਤਕ, ਧਾਰਮਿਕ ਜਾਂ ਸਮਾਜਿਕ ਸਮਾਗਮ ਵਿੱਚ ਵੀਡੀਓਗ੍ਰਾਫੀ ਲਈ ਡਰੋਨ ਦੀ ਵਰਤੋਂ ‘ਤੇ ਸਖ਼ਤੀ ਨਾਲ ਪਾਬੰਦੀ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਿਸੇ ਨੂੰ ਖੁੱਲ੍ਹੇ ਵਿਚ ਡਰੋਨ ਕੈਮਰਾ ਦਿਖਾਈ ਦਿੰਦਾ ਹੈ, ਤਾਂ ਉਹ ਪੁਲਿਸ ਕੰਟਰੋਲ ਰੂਮ -112 ‘ਤੇ ਸੂਚਿਤ ਕਰੇਗਾ । ਇਹ ਹੁਕਮ 26 ਜਨਵਰੀ 2021 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here