ਪਠਾਨਕੋਟ: ਆੱਡੀਟੋਰੀਅਮ ਵਿੱਚ ਮਨਾਇਆ ਜ਼ਿਲ੍ਹਾ ਪੱਧਰੀ 11ਵਾਂ ਰਾਸ਼ਟਰੀ ਵੋਟਰ ਦਿਵਸ

ਪਠਾਨਕੋਟ,(ਦ ਸਟੈਲਰ ਨਿਊਜ਼)। ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਸਥਾਨਕ ਸੈਲੀ ਰੋਡ ਵਿਖੇ ਸਥਿਤ ਆੱਡੀਟੋਰੀਅਮ ਪਠਾਨਕੋਟ ਵਿਖੇ ਜ਼ਿਲ੍ਹਾ ਪੱਧਰੀ 11ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਸਮਾਰੋਹ ਵਿੱਚ ਸੰਯਮ ਅਗਰਵਾਲ (ਆਈ.ਏ.ਐਸ.)  ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ-ਕਮ- ਡਿਪਟੀ ਕਮਿਸ਼ਨਰ ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਪਠਾਨਕੋਟ ਵਿਖੇ ਕਰਵਾਏ ਗਏ ਜਿਲ੍ਹਾ ਪੱਧਰੀ ਸਮਾਗਮ ਵਿੱਚ ਹਾਜ਼ਰ ਅਧਿਕਾਰੀਆਂ ਅਤੇ ਨਵੇਂ ਵੋਟਰਾਂ ਨੂੰ ਵੋਟਰ ਪ੍ਰਣ ਕਰਵਾਇਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਵਰਸ਼੍ਰੀ ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ , ਵਰਿੰਦਰ ਪਰਾਸਰ ਜਿਲ੍ਹਾ ਨੋਡਲ ਅਫਸ਼ਰ ਸਵੀਪ, ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Advertisements

ਸੰਯਮ ਅਗਰਵਾਲ (ਆਈ.ਏ.ਐਸ.)  ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ-ਕਮ- ਡਿਪਟੀ ਕਮਿਸ਼ਨਰ ਪਠਾਨਕੋਟ  ਨੇ ਇਸ ਮੌਕੇ ’ਤੇ ਵੋਟਰ ਪ੍ਰਣ ਦਿਵਾਉਣ ਉਪਰੰਤ ਸੰਬੋਧਨ ਕਰਦਿਆ ਸਮੁੱਚੇ ਵੋਟਰਾਂ ਅਤੇ ਨਵੇਂ ਰਜਿਸਟਰਡ ਵੋਟਰਾਂ ਨੂੰ ਵਧਾਈ ਦਿੱਤੀ ਅਤੇ ਵੋਟਰ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਉਮਰ ਤੋਂ ਬਾਅਦ ਨੋਜਵਾਨਾਂ ਨੂੰ ਵੋਟ ਪਾਉਂਣ ਦਾ ਅਧਿਕਾਰ ਦਿੱਤਾ ਗਿਆ ਹੈ ਅਤੇ ਨੋਜਵਾਨਾਂ ਦਾ ਵੀ ਫਰਜ ਬਣਦਾ ਹੈ ਕਿ ਉਹ ਮਤਦਾਨ ਕਰਕੇ ਸਰਕਾਰ ਦੀ ਚੋਣ ਵਿੱਚ ਅਪਣਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਚੋਣ ਦਫਤਰ ਵੱਲੋਂ ਵੀ ਸਮੇਂ ਸਮੇਂ ਤੇ ਜਾਗਰੁਕਤਾ ਪ੍ਰੋਗਰਾਮ ਚਲਾ ਕੇ ਨੋਜਵਾਨਾਂ ਨੂੰ ਮੱਤਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ।

ਸਮਾਰੋਹ ਦੋਰਾਨ ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ ਵੱਲੋਂ ਵੀ ਰਾਸਟਰੀ ਵੋਟਰ ਦਿਵਸ ਦੀ ਮਹੱਤਤਾ ਤੇ ਰੋਸ਼ਨੀ ਪਾਈ ਗਈ। ਇਸ ਤੋਂ ਇਲਾਵਾ ਅਸਵਨੀ ਕੁਮਾਰ ਨੂੰ ਵਧੀਆ ਬੀ.ਐਲ.ਓ. ਦਾ ਦਰਜ ਦੇ ਕੇ ਸਨਮਾਨਤ ਕੀਤਾ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਆਦਿ ਨੂੰ ਸਵੀਪ ਅਤੇ ਵੋਟਰ ਰਜਿਸਟ੍ਰੇਸਨ ਲਈ ਵਧੀਆ ਕਾਰਗੁਜਾਰੀ ਕਰਨ ਲਈ ਸਨਮਾਨਤ ਕੀਤਾ ਗਿਆ। ਉਨ੍ਹਾਂ ਨੇ ਵੋਟਰ ਦਿਵਸ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ-ਕਾਲਜਾਂ ਵਿੱਚ ਕਰਵਾਏ ਭਾਸ਼ਣ, ਸਿਰਲੇਖ ਅਤੇ ਡਰਾਇੰਗ ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ। ਉਨ੍ਹਾਂ ਨਵੇਂ ਰਜਿਸਟਰਡ ਵੋਟਰਾਂ ਨੂੰ ਕਿਹਾ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ। ਇਸ ਮੋਕੇ ਤੇ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਵੱਖ ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚੋਣ ਕਾਰਜਾਂ ਵਿੱਚ ਵਧੀਆ ਕਾਰਗੁਜਾਰੀ ਦੇ ਲਈ ਸਨਮਾਨਤ ਕੀਤਾ ਗਿਆ।  

ਇਸ ਮੋਕੇ ਤੇ ਸੈਂਟ ਫਰਾਂਸਿਸ ਐਚ.ਆਈ. ਸਕੂਲ ਜੰਡਵਾਲ ਦੇ ਵਿਦਿਆਰਥੀਆਂ ਵੱਲੋਂ ਸਵਾਗਤੀ ਗੀਤ, ਐਵਲਨ ਗਰਲਜ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਨੁੱਕੜ ਨਾਟਕ ਪੇਸ ਕੀਤਾ ਗਿਆ। ਇਸ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੀਆਂ ਵਿਦਿਆਰਥਣਾਂ ਅਤੇ ਵਿਦਿਆਰਥੀ ਧਰੂਵ, ਦਿਕਸ਼ਾ, ਕਰਿਤੀ, ਸਿਮਰਨ ਆਦਿ ਵੱਲੋਂ ਵੋਟਰ ਦਿਵਸ ਤੇ ਆਪਣੇ ਵਿਚਾਰ ਪੇਸ ਕੀਤੇ।  ਸੈਂਟ ਫਰਾਂਸਿਸ ਐਚ.ਆਈ. ਸਕੂਲ ਜੰਡਵਾਲ ਦੇ ਵਿਦਿਆਰਥੀਆਂ ਵੱਲੋਂ ਭੰਗੜਾ ਪੇਸ ਕੀਤਾ ਗਿਆ ਅਤੇ ਰਾਸਟਰੀ ਗੀਤ ਨਾਲ ਸਮਾਰੋਹ ਦੀ ਸਮਾਪਤੀ ਕੀਤੀ ਗਈ।

LEAVE A REPLY

Please enter your comment!
Please enter your name here