ਜਿਲੇ ਵਿੱਚ 10 ਨਵੇਂ ਪਾਜੇਟਿਵ ਕੇਸ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 8016

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1143 ਨਵੇਂ ਸੈਂਪਲ ਲੈਣ ਨਾਲ ਅਤੇ 1197 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 10 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8016 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 271020 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 263011 ਸੈਂਪਲ ਨੈਗਟਿਵ, ਜਦਕਿ 1672 ਸੈਂਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 184 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 330 ਹੈ ।

Advertisements

ਐਕਟਿਵ ਕੇਸਾ ਦੀ ਗਿਣਤੀ ਹੈ 73, ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7613 ਹਨ । ਸਿਵਲ ਸਰਜਨ ਡਾ ਰਣਜੀਤ ਸਿੰਘ ਘੋਤੜਾ ਨੇ ਇਹ ਵੀ ਦੱਸਿਆ ਕਿ ਅੱਜ ਜਿਲਾ ਹੁਸ਼ਿਆਰਪੁਰ ਵਿੱਚ 10 ਪਾਜੇਟਿਵ ਕੇਸ ਆਏ ਹਨ, ਹੁਸ਼ਿਆਰਪੁਰ ਸ਼ਹਿਰ 4 ਕੇਸ ਸਬੰਧਿਤ ਹਨ ਜਦਕਿ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 6 ਪਾਜੇਟਵ ਮਰੀਜ ਹਨ । ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਾਦਿਆਂ ਕਿਹਾ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲੰਿਗ ਨਜਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here