ਮੁੱਖ ਮੰਤਰੀ ਮੈਡਲ ਲਈ ਚੁਣੇ ਗਏ ਪੰਜਾਬ ਪੁਲਿਸ ਦੇ 8 ਅਧਿਕਾਰੀਆਂ ਵਿੱਚ ਏਆਈਜੀ ਖ਼ੱਖ ਵੀ ਸ਼ਾਮਿਲ

ਜਲੰਧਰ(ਦ ਸਟੈਲਰ ਨਿਊਜ਼)। ਹਰਕਮਲ ਪ੍ਰੀਤ ਸਿੰਘ ਖੱਖ ਕਮਾਂਡੈਂਟ 7ਵੀਂ ਬਟਾਲੀਅਨ ਪੀ.ਏ.ਪੀ., ਜਿਨ੍ਹਾਂ ਕੋਲ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਜਲੰਧਰ ਜ਼ੋਨ ਦਾ ਵਾਧੂ ਚਾਰਜ ਵੀ ਹੈ, ਪੰਜਾਬ ਪੁਲਿਸ ਦੇ ਉਨ੍ਹਾਂ 8 ਅਧਿਕਾਰੀਆਂ ਵਿੱਚ ਸ਼ਾਮਿਲ ਹਨ, ਜਿਨ੍ਹਾਂ ਦੀ ਚੋਣ ਆਪਣੀ ਡਿਊਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਸਦਕਾ ਮੁੱਖ ਮੰਤਰੀ ਮੈਡਲ ਲਈ ਕੀਤੀ ਗਈ ਹੈ। ਇਨ੍ਹਾਂ ਪੁਲਿਸ ਅਫ਼ਸਰਾ ਨੂੰ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਕਰਵਾਏ ਜਾ ਰਹੇ ਸਮਾਗਮ ਦੌਰਾਨ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਅੱਠ ਪੁਲਿਸ ਅਧਿਕਾਰੀਆਂ ਨੂੰ ਆਪਣੀ ਡਿਊਟੀ ਦੌਰਾਨ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਸਦਕਾ ਪੁਰਸਕਾਰ ਲਈ ਚੁਣਿਆ ਗਿਆ ਹੈ। ਹੋਰ ਪੁਲਿਸ ਅਧਿਕਾਰੀ, ਜਿਨ੍ਹਾਂ ਦੀ ਇਸ ਐਵਾਰਡ ਲਈ ਚੋਣ ਕੀਤੀ ਗਈ ਹੈ, ਵਿੱਚ ਡੀ.ਐਸ.ਪੀ. ਸਿਟੀ ਬਠਿੰਡਾ ਗੁਰਜੀਤ ਸਿੰਘ, ਡੀ.ਐਸ.ਪੀ. ਹਰਵਿੰਦਰਪਾਲ ਸਿੰਘ ਅੰਮ੍ਰਿਤਸਰ ਅਤੇ ਗੁਰਚਰਨ ਸਿੰਘ ਮੋਹਾਲੀ, ਡੀ.ਐਸ.ਪੀ.ਅਰੁਣ ਸ਼ਰਮਾ ਅਤੇ ਐਸ.ਟੀ.ਐਫ. ਤੋਂ ਏ.ਐਸ.ਆਈ.(ਐਲ.ਆਰ.) ਕਸ਼ਮੀਰ ਸਿੰਘ, ਇੰਸਪੈਕਟਰ ਬਿੰਦਰਜੀਤ ਸਿੰਘ ਅਤੇ ਏ.ਐਸ.ਆਈ. ਪਵਨ ਕੁਮਾਰ ਜਹਾਨ ਖੇਲਾਂ ਸ਼ਾਮਿਲ ਹਨ।

Advertisements

ਬਹਾਦਰ ਪੁਲਿਸ ਅਫ਼ਸਰ ਸ਼੍ਰੀ ਖੱਖ ਦੀ ਬਤੌਰ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਬਿਹਤਰੀਨ ਸੇਵਾਵਾਂ ਨਿਭਾਉਣ ਸਦਕਾ ਮੈਡਲ ਲਈ ਚੋਣ ਕੀਤੀ ਗਈ ਹੈ। ਉਨ੍ਹਾਂ ਪਿਛਲੇ ਕੁਝ ਸਾਲਾਂ ਵਿੱਚ ਜਿਥੇ ਵੱਖ-ਵੱਖ ਅੱਤਵਾਦੀ ਗਰੁੱਪਾਂ ਨੂੰ ਬੇਨਕਾਬ ਕਰਨ ਅਤੇ ਸੂਬੇ ਵਿਚੋਂ ਗੈਂਗਸਟਰ ਕਲਚਰ ਖ਼ਤਮ ਕਰਨ ਵਿੱਚ ਅਹਿਮ ਭੁਮਿਕਾ ਨਿਭਾਈ ਹੈ ਉਥੇ ਪੰਜਾਬ ਸਰਕਾਰ ਦੁਆਰਾ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਵਿੱਚ ਵੀ ਮਹੱਤਵਪੂਰਨ ਭੂਮਿਕਾ ਅਦਾ ਕੀਤੀ । ਸਾਲ 2009 ਵਿੱਚ ਫਗਵਾੜਾ ਵਿਖੇ 50 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਨੂੰ ਪੁਲਿਸ ਟੀਮ, ਜਿਸ ਦੀ ਅਗਵਾਈ ਸ਼੍ਰੀ ਖੱਖ ਵੱਲੋਂ ਕੀਤੀ ਜਾ ਰਹੀ ਸੀ, ਵੱਲੋਂ ਦਬੋਚਿਆ ਗਿਆ ਸੀ, ਜੋ ਕਿ ਹੁਣ ਤੱਕ ਦੀ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਸਭ ਤੋਂ ਵੱਡੀ ਰਿਕਵਰੀ ਹੈ। ਸ਼੍ਰੀ ਖੱਖ ਨੇ ਸਾਲ 1994 ਵਿੱਚ ਪੰਜਾਬ ਪੁਲਿਸ ਵਿੱਚ ਬਤੌਰ ਇੰਸਪੈਕਟਰ ਜੁਆਇਨ ਕੀਤਾ ਸੀ ਅਤੇ ਸਾਲ 2016 ਵਿੱਚ ਬਤੌਰ ਐਸ.ਐਸ.ਪੀ. ਪਦਉਨਤ ਹੋਣ ਤੋਂ ਪਹਿਲਾਂ ਉਨ੍ਹਾਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਇੰਸਪੈਕਟਰ, ਡੀ.ਐਸ.ਪੀ. ਅਤੇ ਐਸ.ਪੀ. ਵਜੋਂ ਸ਼ਾਨਦਾਰ ਸੇਵਾਵਾਂ ਨਿਭਾਈਆਂ। ਅੰਮ੍ਰਿਤਸਰ ਵਿਖੇ ਬਤੌਰ ਐਸ.ਐਸ.ਪੀ.ਦਿਹਾਤੀ ਸ਼ਾਨਦਾਰ ਕਾਰਗੁਜ਼ਾਰੀ ਬਦਲੇ ਉਨ੍ਹਾਂ ਨੂੰ ਡੀ.ਜੀ.ਪੀ. ਸ਼੍ਰੀ ਸੁਰੇਸ਼ ਅਰੋੜਾ ਵਲੋਂ ਡੀ.ਜੀ.ਪੀ. ਕੰਮੈਂਡੇਸ਼ਨ ਡਿਸਕ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਸ਼੍ਰੀ ਖੱਖ ਸਾਲ 2017 ਤੋਂ ਕਮਾਂਡੈਂਟ 7ਵੀਂ ਬਟਾਲੀਅਨ ਪੀ.ਏ.ਪੀ. ਅਤੇ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਜਲੰਧਰ ਜ਼ੋਨ ਦਾ ਚਾਰਜ ਸੰਭਾਲ ਰਹੇ ਹਨ।

LEAVE A REPLY

Please enter your comment!
Please enter your name here