ਗਣਤੰਤਰ ਦਿਵਸ ਮੌਕੇ ਜ਼ਿਲ੍ਹੇ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ: ਨਵਜੋਤ ਸਿੰਘ ਮਾਹਲ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। 72ਵੇਂ ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਮਨ ਕਾਨੂੰਨ ਬਣਾਈ ਰੱਖਣ ਦੇ ਮਕਸਦ ਨਾਲ ਜ਼ਿਲ੍ਹਾ ਪੁਲਿਸ ਵਲੋਂ ਅੱਜ ਇਥੇ ਫਲੈਗ ਮਾਰਚ ਕੀਤਾ ਗਿਆ ਜੋ ਸਥਾਨਕ ਥਾਣਾ ਸਿਟੀ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਗਿਆ।

Advertisements

ਫਲੈਗ ਮਾਰਚ ਤੋਂ ਪਹਿਲਾਂ ਐਸ.ਐਸ.ਪੀ ਨਵਜੋਤ ਸਿੰਘ ਮਾਹਲ ਨੇ ਪੁਲਿਸ ਲਾਈਨ ਗਰਾਉਂਡ ਵਿਖੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਲਿਸ ਮੁਲਾਜ਼ਮਾਂ ਨੂੰ ਪੂਰੀ ਤਨਦੇਹੀ, ਸ਼ਿਦਤ ਅਤੇ ਚੌਕਸੀ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ 26 ਜਨਵਰੀ ’ਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਣ ਤੋਂ ਰੋਕਣ ਲਈ ਸ਼ਹਿਰ ਅਤੇ ਇਸ ਦੀਆਂ ਸਬ ਡਵੀਜ਼ਨਾਂ ਵਿੱਚ ਸਖ਼ਤ ਸੁਰੱਖਿਅਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸੁਰੱਖਿਆ ਵਿਵਸਥਾ ਲਈ ਪੁਲਿਸ ਕਪਤਾਨ 4, ਉਪ ਪੁਲਿਸ ਕਪਤਾਨ 14, ਇੰਸਪੈਕਟਰ/ਐਸ.ਐਚ.ਓ 49, ਐਨ.ਜੀ.ਓਜ਼ 332, ਓ.ਆਰਜ਼ 1147 ਸਮੇਤ ਕੁੱਲ 1546 ਅਧਿਕਾਰੀਆਂ/ਕਰਮਚਾਰੀਆਂ ਨੂੰ ਡਿਊਟੀ ’ਤੇ ਤਾਇਨਾਤ ਕੀਤਾ ਗਿਆ ਹੈ।

ਐਸ.ਪੀ. (ਤਫਤੀਸ਼) ਰਵਿੰਦਰ ਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਘੰਟਾ ਘਰ ਚੌਂਕ, ਕਮਾਲਪੁਰ ਚੌਂਕ, ਬੱਸ ਸਟੈਂਡ, ਪ੍ਰਭਾਤ ਚੌਂਕ, ਸਰਕਾਰੀ ਕਾਲਜ ਚੌਂਕ, ਸੈਸ਼ਨ ਚੌਂਕ ਆਦਿ ਵਿਖੇ ਫਲੈਗ ਮਾਰਚ ਕੀਤਾ ਗਿਆ। ਇਸ ਮੌਕੇ ਐਸ.ਪੀ. (ਸਿਟੀ) ਜਗਦੀਸ਼ ਰਾਜ ਅਤਰੀ, ਐਸ.ਪੀ (ਸਪੈਸ਼ਲ ਬਰਾਂਚ) ਸਤਿੰਦਰ ਕੁਮਾਰ ਚੱਢਾ, ਐਸ.ਪੀ. (ਪੀ.ਬੀ.ਆਈ) ਜਸਪ੍ਰੀਤ ਸਿੰਘ, ਐਸ.ਪੀ/ਅਪ੍ਰੇਸ਼ਨ ਗੋਪਾਲ ਸਿੰਘ, ਇੰਸਪੈਕਟਰ ਬਲਵਿੰਦਰ ਸਿੰਘ, ਇੰਸਪੈਕਟਰ ਨਰਿੰਦਰ, ਇੰਸਪੈਕਟਰ ਪਰਮਜੀਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

LEAVE A REPLY

Please enter your comment!
Please enter your name here