ਪਠਾਨਕੋਟ: ਘਰ-ਘਰ ਰੁਜਗਾਰ ਦੇ ਜਿਲਾ ਪੱਧਰੀ ਸਮਾਰੋਹ ਵਿੱਚ ਲਾਭਪਾਤਰੀਆਂ ਨੂੰ ਕੈਬਿਨੇਟ ਮੰਤਰੀ ਅਰੋੜਾ ਨੇ ਕੀਤਾ ਸਨਮਾਨਤ

ਪਠਾਨਕੋਟ (ਦ ਸਟੈਲਰ ਨਿਊਜ਼)। ਮੁੱਖਮੰਤਰੀ ਪੰਜਾਬ ਵੱਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਇਸ ਸਾਲ ਦੌਰਾਨ ਇਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮੁਹੱਈਆ ਕਰਵਾਈ ਜਾਵੇਗੀ ਅਤੇ ਇਸੇ ਹੀ ਤਹਿਤ 20 ਹਜ਼ਾਰ ਅਸਾਮੀਆਂ ਪੁਰ ਕਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹਨਾਂ ਸ਼ਬਦਾ ਦਾ ਪ੍ਰਗਟਾਵਾ ਸੁੰਦਰ ਸਾਮ ਅਰੋੜਾ ਕੈਬਨਿਟ ਮੰਤਰੀ ਉਦਯੋਗ ਅਤੇ ਵਣਜ ਪੰਜਾਬ ਸਰਕਾਰ ਨੇ ਚੱਕ ਚਿਮਨਾ ਵਿਖੇ ਘਰ ਘਰ ਰੁਜਗਾਰ ਅਧੀਨ ਆਯੋਜਿਤ ਸਮਾਰੋਹ ਦੋਰਾਨ ਮੁੱਖ ਮੰਤਰੀ ਪੰਜਾਬ ਨਾਲ ਵਰਚੂਅਲ ਮੀਟਿੰਗ ਦੌਰਾਨ ਕੀਤਾ।

Advertisements

ਮੁੱਖ ਮੰਤਰੀ ਪੰਜਾਬ ਵੱਲੋਂ ਅੱਜ ਕੌਮੀ ਬਾਲੜੀ ਦਿਵਸ ਅਤੇ ਰਾਜ ਪੱਧਰੀ ਮੈਗਾ ਰੋਜਗਾਰ ਮੇਲੇ ਦੌਰਾਨ ਵਰਚੂਅਲ ਮੀਟਿੰਗ ਕਰਦਿਆਂ ਕਿਹਾ ਕਿ ਲੜਕੀਆਂ ਨੂੰ ਵੱਧ ਤੋਂ ਵੱਧ ਸਿੱਖਿਆ ਪ੍ਰਦਾਨ ਕਰਵਾਉਣੀ ਚਾਹੀਦੀ ਹੈ। ਉਨਾਂ ਕਿਹਾ ਕਿ ਅੱਜ ਦੀਆਂ ਲੜਕੀਆਂ ਕਿਸੇ ਤੋਂ ਵੀ ਘੱਟ ਨਹੀਂ। ਇਸ ਮੌਕੇ ਸੁੰਦਰ ਸਾਮ ਅਰੋੜਾ ਕੈਬਨਿਟ ਮੰਤਰੀ ਉਦਯੋਗ ਅਤੇ ਵਣਜ ਪੰਜਾਬ ਸਰਕਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਰੁਜਗਾਰ ਦੇਣ ਦੇ ਉਦੇਸ਼ ਨੂੰ ਅੱਗੇ ਵਧਾਇਆ ਅਤੇ 70 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ। ਇਸ ਤੋਂ ਇਲਾਵਾ 1.17 ਲੱਖ ਨੌਜਵਾਨਾਂ ਨੂੰ ਕਰਜਾ ਮੁਹੱਈਆ ਕਰਵਾ ਕੇ ਉਹਨਾਂ ਨੂੰ ਪੈਰਾਂ ਤੇ ਖੜਾ ਕੀਤਾ ਗਿਆ। ਉਨਾਂ ਦੱਸਿਆ ਕਿ ਘਰ ਘਰ ਰੁਜਗਾਰ ਮਿਸ਼ਨ ਤਹਿਤ ਹਰੇਕ ਜਿਲੇ ਵਿੱਚ ਰੁਜਗਾਰ ਬਿਊਰੋ ਸਥਾਪਤ ਕੀਤੇ ਗਏ ਜਿਥੇ ਪ੍ਰਾਈਵੇਟ ਕੰਪਨੀਆਂ ਅਤੇ ਨੌਜਵਾਨਾਂ ਨੂੰ ਇਕ ਪਲੇਟਫਾਰਮ ਤੇ ਇਕੱਠੇ ਕਰਕੇ ਰੁਜਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਦੱਸਿਆ ਕਿ ਰਾਜ ਸਰਕਾਰ ਵੱਲੋਂ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਵਿਦੇਸ਼ਾਂ ਵਿੱਚ ਸਿੱਖਿਆ ਹਾਸਲ ਕਰਨ ਲਈ ਜਾਣ ਵਾਲੇ ਵਿਦਿਆਰਥੀਆਂ ਲਈ ਇਕ ਸੈਲ ਦਾ ਗਠਨ ਕੀਤਾ ਜਾ ਰਿਹਾ ਹੈ।

ਉਨਾਂ ਦੱਸਿਆ ਕਿ ਇਸ ਦਾ ਮਕਸਦ ਵਿਦਿਆਰਥੀਆਂ ਨੂੰ ਏਜੰਟਾਂ ਦੇ ਚੁੰਗਲ ਤੋਂ ਬਚਾਉਣਾ ਹੈ ਤੇ ਉਨਾਂ ਨੂੰ ਸਹੀ ਸਥਾਨ ਤੇ ਵਿਦੇਸ਼ਾਂ ਵਿੱਚ ਸਿੱਖਿਆ ਪ੍ਰਦਾਨ ਕਰਵਾੳੋੁਣਾ ਹੈ। ਉਨਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਨੌਜਵਾਨ ਪੀੜੀ ਨੂੰ ਹੁਨਰਮੰਦ ਕਰਨਾ ਅਤੇ ਨੌਕਰੀ ਦਿਵਾਉਣੀ ਹੈੇ।ਇਸ ਮੋਕੇ ਤੇ ਵੱਖ ਵੱਖ ਲਾਭਪਾਤਰੀਆਂ ਨੂੰ ਸਨਮਾਨਤ ਵੀ ਕੀਤਾ ਗਿਆ ਅਤੇ ਰੁਜਗਾਰ ਪ੍ਰਾਪਤ ਕਰਨ ਵਾਲੇ ਨੋਜਵਾਨਾਂ ਵੱਲੋਂ ਰੁਜਗਾਰ ਮਿਲਣ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ, ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ, ਅਨਿਲ ਦਾਰਾ ਚੇਅਰਮੈਨ ਜਿਲ•ਾ ਪਲਾਨਿੰਗ ਬੋਰਡ ਪਠਾਨਕੋਟ, ਅਵਤਾਰ ਸਿੰਘ ਕਲੇਰ ਚੇਅਰਮੈਨ ਖੇਤੀ ਵਿਕਾਸ ਬੈਂਕ, ਸੰਜੀਵ ਬੈਂਸ ਪ੍ਰਧਾਨ ਜਿਲ•ਾ ਕਾਂਗਰਸ ਕਮੇਟੀ, ਅਸੀਸ ਵਿੱਜ, ਰੋਹਿਤ ਸਰਨਾ, ਕਾਰਤਿਕ ਅਤੇ ਹੋਰ ਪਾਰਟੀ ਕਾਰਜ ਕਰਤਾ ਤੋਂ ਇਲਾਵਾ ਵਿਭਾਗੀ ਜਿਲਾ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here