ਜਿਲੇ ਵਿੱਚ 3 ਨਵੇਂ ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 8019, ਇਕ ਮੋਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 624 ਨਵੇਂ ਸੈਂਪਲ ਲੈਣ ਨਾਲ ਅਤੇ 197 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ , ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8019 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 271650 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 263602 ਸੈਂਪਲ ਨੈਗਟਿਵ,  ਜਦ ਕਿ 1708 ਸੈਂਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 184  ਸੈਂਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 331 ਹੈ । ਐਕਟਿਵ ਕੇਸਾ ਦੀ ਗਿਣਤੀ  70 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7618 ਹਨ। 

Advertisements

ਸਿਵਲ ਸਰਜਨ ਡਾ. ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 3 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ ਪਾਜੇਟਿਵ ਮਰੀਜ ਹੈ ਤੇ ਬਾਕੀ ਜਿਲੇ ਦੇ ਸਿਹਤ ਕੇਦਰਾ 1 ਮਰੀਜ ਹਨ। ਜਿਲੇ  ਵਿੱਚ ਇਕ ਮਰੀਜ ਦੀ ਕੋਰੋਨਾ ਨਾਲ ਮੌਤ ਹੋਈ ਹੈ । (1) 74 ਸਾਲਾ ਵਿਆਕਤੀ ਵਾਸੀ ਪੁਰਹੀਰਾਂ ਮੌਤ ਹੋਈ ਆਈ ਵੀ ਵਾਈ ਹਸਪਤਾਲ ਹੁਸ਼ਿਆਰਪੁਰ  ।   ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here