ਸਰਕਾਰੀ ਸਕੂਲ ਰਾਜਪੁਰ ਗਹੋਤ ਵਿੱਚ ਮਨਾਇਆ ਫਿਜਿਕਲ ਫਿਟਨੈੱਸ ਦਿਵਸ

ਬੁੱਲੋਵਾਲ (ਦ ਸਟੈਲਰ ਨਿਊਜ਼)। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜਪੁਰ ਗਹੋਤ ਵਿੱਚ ਨਹਿਰੂ ਯੁਵਾਂ ਕੇਂਦਰ ਹੁਸ਼ਿਆਰਪੁਰ ਵਲੋਂ ਫਿਜਿਕਲ ਫਿਟਨੈੱਸ ਦਿਨ ਮਨਾਇਆ ਗਿਆ। ਡੀ.ਪੀ ਜਸਪਿੰਦਰ ਸਿੰਘ ਅਤੇ ਪ੍ਰਿੰਸੀਪਲ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਇਸ ਸਮਾਗਮ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ।ਵਲੰਟੀਅਰ ਪਰਮਜੀਤ ਕੌਰ ਅਤੇ ਮਨਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਖੇਡਾਂ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੰਦੇ ਹੋਏ ਤੰਦਰੁਸਤ ਰਹਿਣ ਲਈ ਖੇਡਾਂ ਅਤੇ ਕਸਰਤ ਨੂੰ ਆਪਣੇ ਜੀਵਨ ਦਾ ਅੰਗ ਬਣਾਉਣ ਦੀ ਪ੍ਰੇਰਣਾ ਦਿੱਤੀ।

Advertisements

ਉਨਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਖੇਡਾਂ ਦੇ ਨਾਲ ਉਹ ਸਰੀਰਕ ਤੇ ਮਾਨਸਿਕ ਪੱਖੋਂ ਫਿੱਟ ਰਿਹਾ ਜਾ ਸਕਦਾ ਹੈ ਅਤੇ ਬਹੁਤ ਸਾਰੀਆਂ ਬਿਮਾਰੀਆਂ ਤੋਂ ਵੀ ਬਚਿਆ ਜਾ ਸਕਦਾ ਹੈ। ਇਸ ਸਮਾਗਮ ਵਿੱਚ ਖਿਡਾਰੀ ਬੱਚਿਆਂ ਨੂੰ ਇਨਾਮ ਵੀ ਦਿੱਤੇ ਗਏ।ਇਸ ਮੌਕੇ ਸਕੂਲ ਦਾ ਸਮੂਹ ਸਟਾਫ ਮੁਜੂਦ ਸੀ।

LEAVE A REPLY

Please enter your comment!
Please enter your name here