ਪਠਾਨਕੋਟ: ਵਿਦੇਸ਼ਾਂ ਵਿਚ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਮੁਫਤ ਕਾਊਂਸਲਿੰਗ: ਗੁਰਮੇਲ ਸਿੰਘ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਜਿਥੇ ਬੇਰੋਜ਼ਗਾਰ ਵਿਦਿਆਰਥੀਆਂ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਰਾਹੀਂ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ ਜਿਵੇਂ ਕਿ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਲਈ ਜੂਮ ਐਪ ਰਾਹੀਂ ਉਹਨਾਂ ਦੇ ਉਜਵਲ ਭਵਿੱਖ ਲਈ ਕੈਰੀਅਰ ਕੋਂਸਿਲਿੰਗ ਕੀਤੀ ਜਾ ਰਹੀ ਹੈ, ਪੋਰਟਲ www.pgrkam.com ਤੇ ਰਜ਼ਿਸਟੇ੍ਰਸ਼ਨ ਕਰਨਾ, ਪਲੈਸਮੈਂਟ ਕੈਂਪ ਲਗਾ ਕੇ ਬੇਰੋਜਗਾਰਾਂ ਨੂੰ ਰੋਜਗਾਰ ਮੁਹਈਆ ਕਰਨਾ ਆਦਿ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

Advertisements

ਇਹ ਜਾਣਕਾਰੀ ਜਿਲ੍ਹਾ ਰੋਜ਼ਗਾਰ ਅਫਸਰ,ਗੁਰਮੇਲ ਸਿੰਘ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇੱਕ ਹੋਰ ਬਹੁਤ ਵੱਡਾ ਉਪਰਾਲਾ ਕਰਦੇ ਹੋਏ ਘਰ-ਘਰ ਰੋਜ਼ਾਗਰ ਦੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਵਿਦੇਸ਼ਾਂ ’ਚ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਮੁਫਤ ਕਾਊਂਸਲਿੰਗ ਦੇਣ ਲਈ ਇੱਕ ਨਵੀਂ ਮੁਹਿੰਮ ਸੁਰੂ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਚਾਹਵਾਨ ਪ੍ਰਾਰਥੀ 12ਵੀਂ ਜਾਂ ਡਿਗਰੀ ਪਾਸ ਹੋਣਾ ਚਾਹੀਦਾ ਹੈ । ਸੈਸ਼ਨ 2019-20 ਅਤੇ 2020-2021 ਵਿਚ ਪਾਸ ਕਰਨ ਵਾਲੇ ਪ੍ਰਾਰਥੀ ਇਸ ਵਿਚ ਅਪਲਾਈ ਕਰ ਸਕਦੇ ਹਨ।

ਪ੍ਰਾਰਥੀ ਦੇ ੳਵਰਆਲ 6.5 ਬੈਂਡ ਤੇ ਹਰੇਕ ਮੈਡਿਊਲ ਵਿਚੋਂ 6 ਬੈਂਡ ਹੋਣੇ ਲਾਜ਼ਮੀ ਹਨ। ਉਹਨਾਂ ਵੱਲੋਂ ਦੱਸਿਆ ਗਿਆ ਕਿ ਵਿਦੇਸ਼ਾਂ ਵਿਚ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ ਨੂੰ ਵਿਦੇਸ਼ ਵਿਚ ਪੜ੍ਹਾਈ ਦੀ ਫੀਸ, ਰਹਿਣ-ਸਹਿਣ ਤੇ ਆਉਣ-ਜਾਣ ਦੇ ਖਰਚੇ ਦਾ ਇੰਤਜ਼ਾਮ ਅਪਣੇ ਪੱਧਰ ਦੇ ਕਰਨਾ ਹੋਵੇਗਾ। ਹੋਰ ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਊਰੋ ਪਠਾਨਕੋਟ ਦੇ ਹੈਲਪਲਾਈਨ ਨੰਬਰ 7657825214 ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here