ਪਠਾਨਕੋਟ: ਚੋਣਾਂ ਦੋਰਾਨ ਅਸਲਾ ਧਾਰਕਾਂ ਨੂੰ ਅਸਲਾ ਪੁਲਿਸ ਥਾਨਿਆਂ ਵਿੱਚ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ

ਪਠਾਨਕੋਟ (ਦ ਸਟੈਲਰ ਨਿਊਜ਼)। ਸੰਯਮ ਅਗਰਵਾਲ, ਆਈ.ਏ.ਐਸ., ਜ਼ਿਲ੍ਹਾ ਮੈਜਿਸਟਰੇਟ, ਪਠਾਨਕੋਟ ਨੇ ਇੱਕ ਹੁਕਮ ਜਾਰੀ ਕਰਦਿਆਂ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਨਗਰ ਨਿਗਮ/ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਚੋਣਾਂ ਦੌਰਾਨ ਹਰ ਕਿਸਮ ਦੇ ਅਗਨ-ਸ਼ਸਤਰ/ਹਥਿਆਰ ਨੂੰ ਲੈ ਕੇ ਚੱਲਣ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਉਂਦਾ ਹਾਂ ਅਤੇ ਅਸਲਾ ਲਾਇਸੰਸ ਧਾਰਕਾਂ ਨੂੰ ਹਦਾਇਤ ਕਰਦਾ ਹਾਂ ਕਿ ਉਹ ਆਪਣਾ ਅਸਲਾ 02 ਦਿਨਾਂ ਦੇ ਅੰਦਰ ਅੰਦਰ ਆਪਣੇ ਨਾਲ ਸਬੰਧਤ ਥਾਣੇ ਵਿੱਚ ਜਮ੍ਹਾਂ ਕਰਵਾਉਣ। ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸ ਅਤੇ ਵਰਦੀ  ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ।

Advertisements

ਉਨ੍ਹਾਂ ਇੱਕ ਹੋਰ ਹੁਕਮ ਜਾਰੀ ਕਰਦਿਆਂ ਕਿਹਾ ਕਿ ਜਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਆਉਂਦੇ ਨਗਰ ਕੌਂਸਲ/ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਨਿਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਵੋਟਾਂ ਵਾਲੇ ਦਿਨ ਮਿਤੀ 14.02.2021 ਅਤੇ ਗਿਣਤੀ ਵਾਲੇ ਦਿਨ ਮਿਤੀ: 17.02.2021 ਨੂੰ ਡਰਾਈ ਡੇ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਖੋਲਣ ਅਤੇ ਸ਼ਰਾਬ ਨੂੰ ਸਟੋਰ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਂਦਾ ਹਾਂ। ਇਸ ਹੁਕਮ ਹੋਟਲਾਂ, ਕੱਲਬਾਂ ਅਤੇ ਸ਼ਰਾਬ ਦੇ ਅਹਾਤਿਆਂ ਆਦਿ ਜਿੱਥੇ ਸ਼ਰਾਬ ਵੇਚਣ ਦੀ ਕਾਨੂੰਨੀ ਇਜਾਜਤ ਹੈ ਤੇ ਵੀ ਪੂਰਨ ਤੌਰ ਤੇ ਲਾਗੂ ਹੋਣਗੇ।

LEAVE A REPLY

Please enter your comment!
Please enter your name here