ਫਿਰੋਜ਼ਪੁਰ: ਕੋਰੋਨਾ ਕਾਲ ਦੌਰਾਨ ਸਮਾਰਟ ਫੋਨ ਰਾਹੀਂ ਪੜ੍ਹਾਈ`ਚ ਨਹੀਂ ਆਈ ਕੋਈ ਰੁਕਾਵਟ: ਵਿਦਿਆਰਥਣ ਵੀਰਪਾਲ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਜਿਥੇ ਸਕੂਲਾਂ ਨੂੰ ਸਮਾਰਟ ਸਕੂਲ ਵਿਚ ਤਬਦੀਲ ਕੀਤਾ ਜਾ ਰਿਹਾ ਹੈ ਉਥੇ ਸਿਖਿਆ ਦੇ ਮਿਆਰ ਨੂੰ ਉਚਾ ਚੁੱਕਣ ਵਿਚ ਕਿਸੇ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ। ਉਪਰਾਲਿਆਂ ਦੀ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਕਰੋਨਾ ਕਾਲ ਦੌਰਾਨ ਸਕੂਲ ਬੰਦ ਹੋਣ ਦੇ ਬਾਵਜੂਦ ਵੀ ਬੱਚਿਆਂ ਦੀ ਪੜ੍ਹਾਈ `ਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ। ਪੜ੍ਹਾਈ ਦੇ ਆਨਲਾਈਨ ਮਾਧਿਅਮ ਦੀ ਵਰਤੋਂ ਕਰਦਿਆਂ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਮਾਰਟ ਫੋਨਾਂ ਦੀ ਵੰਡ ਕੀਤੀ ਗਈ ਜ਼ੋ ਕਿ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਰਿਹਾ।

Advertisements

ਬਾਰਵੀਂ ਜਮਾਤ ਦੀ ਵਿਦਿਆਰਥਣ ਵੀਰਪਾਲ ਕੌਰ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਨਾਲ ਜਿਥੇ ਕਰੋਨਾ ਮਹਾਮਾਰੀ ਦੇ ਸਮੇਂ ਵੀ ਨਿਰਵਿਘਨ ਆਨਲਾਈਨ ਪੜ੍ਹਾਈ ਜਾਰੀ ਰੱਖ ਸਕੀ ਹੈ, ਉਥੇ ਈ.ਕੰਟੈਂਟ ਰਾਹੀਂ ਪੜ੍ਹਾਈ ਕਰਨ ਵਿਚ ਵੀ ਕਾਮਯਾਬ ਹੋਈ ਹੈ।ਵਿਦਿਆਰਥਣ ਦਾ ਕਹਿਣਾ ਹੈ ਕਿ ਸਮਾਰਟ ਫੋਨ ਰਾਹੀਂ ਉਹ ਕਿਤੇ ਵੀ ਬੈਠ ਕੇ ਅਧਿਆਪਕਾਂ ਨਾਲ ਜ਼ੂਮ ਐਪ ਰਾਹੀਂ ਰੂਬਰੂ ਹੋ ਕੇ ਪੜ੍ਹਾਈ ਕਰ ਸਕੇ ਹਨ। ਆਨਲਾਈਨ ਮਾਧਿਅਮ ਰਾਹੀਂ ਕਿਸੇ ਵੀ ਸਮੇਂ ਅਧਿਆਪਕ ਨਾਲ ਪੜ੍ਹਾਈ `ਚ ਪੇਸ਼ ਆਉਂਦੀਆਂ ਸਮੱਸਿਆਵਾਂ ਦਾ ਹਲ ਕਰ ਸਕਦੇ ਹਨ।

ਇਸ ਤੋਂ ਇਲਾਵਾ ਸਿਖਿਆ ਵਿਭਾਗ ਵੱਲੋਂ ਚਲਾਈ ਜਾ ਰਹੀ ਪੰਜਾਬ ਐਜੂਕੇਟ ਐਪ ਰਾਹੀਂ ਵਿਦਿਆਰਥਣਾਂ ਨੂੰ ਈ.ਕੰਟੈਂਟ ਮਟੀਰੀਅਲ ਪ੍ਰਾਪਤ ਹੋ ਰਿਹਾ ਹੈ ਜਿਸ ਨਾਲ ਪੜ੍ਹਾਈ ਹੋਰ ਸੁਖਾਲੀ ਹੋ ਸਕੀ ਹੈ। ਤਾਲਾਬੰਦੀ ਦੇ ਸਮੇਂ ਵੀ ਪੜ੍ਹਾਈ `ਚ ਕੋਈ ਰੁਕਾਵਟ ਨਹੀਂ ਆਈ। ਵਿਦਿਆਰਥਣ ਨੇ ਕੈਪਟਨ ਅਮਰਿੰਦਰ ਸਿੰਘ ਵਾਲੀ ਪੰਜਾਬ ਸਰਕਾਰ ਅਤੇ ਉਨ੍ਹਾਂ ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਤੇ ਯੋਜਨਾਵਾਂ ਤਹਿਤ ਮੁਹੱਈਆ ਕਰਵਾਏ ਜਾਂਦੇ ਲਾਭਾਂ ਦਾ ਧੰਨਵਾਦ ਕੀਤਾ।

ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਚਲਾਈ ਪੰਜਾਬ ਸਮਾਰਟ ਕੁਨੈਕਟ ਸਕੀਮ ਵਿਦਿਆਰਥੀ ਵਰਗ ਲਈ ਲਾਹੇਵੰਦ ਸਾਬਿਤ ਹੋਈ ਹੈ। ਇਸ ਨਾਲ ਵਿਦਿਆਰਥੀ ਪੜ੍ਹਾਈ ਦੇ ਨਾਲ ਜੁੜੇ ਰਹੇ ਹਨ ਤੇ ਪੜ੍ਹਾਈ ਦਾ ਕੋਈ ਨੁਕਸਾਨ ਨਹੀਂ ਹੋਇਆ ਜ਼ੋ ਕਿ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ।

LEAVE A REPLY

Please enter your comment!
Please enter your name here