ਪਠਾਨਕੋਟ: ਨੈਸ਼ਨਲ ਪਲੱਸ ਪੋਲੀਓ ਦੇ ਪ੍ਰਬੰਧਾ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਆਯੋਜਿਤ

ਪਠਾਨਕੋਟ (ਦ ਸਟੈਲਰ ਨਿਊਜ਼)। ਨੈਸ਼ਨਲ ਪਲਸ ਪੋਲੀਓ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ। ਜਿਸ ਦੀ ਕਾਰਵਾਈ ਸਿਵਲ ਸਰਜਨ ਡਾ. ਹਰਵਿੰਦਰ ਵੱਲੋਂ ਸ਼ੁਰੂ ਕੀਤੀ ਗਈ, ਇਸ ਮੀਟਿੰਗ ਵਿਚ ਡਬਲਯੂ.ਐਚ.ਓ ਤੋਂ ਡਾ. ਇਸ਼ਿਤਾ ਹਾਜਰ ਸੀ। ਇਸ ਤੋ ਇਲਾਵਾ ਸਿਹਤ ਵਿਭਾਗ ਦੇ ਸਾਰੇ ਪ੍ਰੋਗਰਾਮ ਅਫਸਰ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਹਾਜਰ ਹੋਏ।

Advertisements

ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਦਰਬਾਰ ਰਾਜ ਨੇ  ਨੈਸ਼ਨਲ ਪਲੱਸ ਪੋਲੀਓ ਜੋ ਕਿ ਮਿਤੀ 31-1-2021 ਨੂੰ ਮਨਾਇਆ ਜਾ ਰਿਹਾ ਹੈ ਅਤੇ ਜੋ ਲਗਾਤਾਰ ਤਿੰਨ ਦਿਨ ਚੱਲੇਗਾ ਦੇ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀ ਲਗਭਗ ਕੁੱਲ ਆਬਾਦੀ 692943 ਹੈ। ਜਿਸ ਵਿਚ ਜਿਲ੍ਹੇ ਦੇ 0-5 ਸਾਲ ਦੇ ਬੱਚਿਆ ਦੀ ਲਗਭਗ ਗਿਣਤੀ 66508 ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਇਸ ਕੰਮ ਨੂੰ ਵਧੀਆ ਤਰੀਕੇ ਨਾਲ ਨੇਪਰੇ ਚਾੜ੍ਹਣ ਲਈ ਜ਼ਿਲ੍ਹੇ ਵਿਚ ਕੁੱਲ 517 ਬੂਥ ਬਣਾਏ ਗਏ ਹਨ। ਜਿਨ੍ਹਾ ਉੱਤੇ ਕੰਮ ਕਰਨ ਲਈ 656 ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾ ਟੀਮਾਂ ਵਿਚ ਕੁੱਲ 1900 ਟੀਮ ਮੈਂਬਰ ਲਗਾਏ ਗਏ ਹਨ। ਜਿਨ੍ਹਾਂ ਉੱਤੇ ਸੁਪਰਵਿਜ਼ਨ ਕਰਨ ਲਈ 102 ਸੁਪਰਵਾਈਜ਼ਰ ਲਗਾਏ ਗਏ ਹਨ।

 ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਆਪਣੇ ਵੱਲੋਂ ਪੂਰੀ ਤਰ੍ਹਾ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ। ਪਰ ਫਿਰ ਵੀ ਹਮੇਸ਼ਾਂ ਦੀ ਤਰ੍ਹਾਂ ਜ਼ਿਲ੍ਹੇ ਦੇ ਵੱਖ ਵੱਖ ਵਿਭਾਗ ਜਿਵੇਂ ਜ਼ਿਲ੍ਹਾ ਬਾਲ ਤੇ ਵਿਕਾਸ ਪ੍ਰੋਜੇਕਟ ਅਫਸਰ ਪਠਾਨਕੋਟ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਅਫਸਰ ਪਠਾਨਕੋਟ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਪਠਾਨਕੋਟ, ਜਨਰਲ ਮੈਨੇਜਰ ਪੰਜਾਬ ਰੇਡਵੇਜ ਪਠਾਨਕੋਟ, ਜਨਰਲ ਮੈਨੇਜਰ ਇੰਡਸਟਰੀਜ ਵਿਭਾਗ  ਪਠਾਨਕੋਟ, ਜ਼ਿਲ੍ਹਾ ਆਯੁਰਵੈਦਿਕ ਅਫਸਰ ਪਠਾਨਕੋਟ, ਜ਼ਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਜ਼ਿਲ੍ਹਾ ਉਪ ਮੰਡਲ ਪਾਵਰ ਅਫਸਰ ਪਠਾਨਕੋਟ, ਮਿਲਟਰੀ ਹਸਪਤਾਲ ਮਮੂਨ ਕੈਟ ਪਠਾਨਕੋਟ, ਸਮੂਹ ਐਸ.ਐਮ.ਓ ਇੰਚ. ਪੀ.ਐਚ.ਸੀ./ਸੀ.ਐਚ.ਸੀ. ਪਠਾਨਕੋਟ, ਸਮੂਹ ਸਿਹਤ ਪ੍ਰੋਗਰਾਮ ਅਫਸਰ ਪਠਾਨਕੋਟ, ਜ਼ਿਲ੍ਹਾ ਮਾਸ ਮੀਡੀਆ ਅਫਸਰ ਦਫਤਰ ਸਿਵਲ ਸਰਜਨ ਪਠਾਨਕੋਟ, ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਪਠਾਨਕੋਟ ਆਦਿ ਇਸ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਂਦੇ ਆਏ ਹਨ। ਇਸ ਤਰ੍ਹਾ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਦਰਬਾਰ ਰਾਜ ਨੇ ਅਪੀਲ ਕੀਤੀ ਕਿ ਇਸ ਵਾਰ ਵੀ ਉਹ ਪੋਲੀਓ ਮੁਹਿੰਮ ਵਿਚ ਆਪਣਾ ਪੂਰਾ ਸਹਿਯੋਗ ਦੇਣ ਤਾਂ ਜੋ ਇਸ ਪੋਲਿਓ ਮੁਹਿੰਮ ਨੂੰ ਵਧੀਆ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਤਾਂ ਜੋ ਜ਼ਿਲੇ ਵਿਚ ਕੋਈ ਵੀ 0-5 ਸਾਲ ਦਾ ਬੱਚਾ  ਪੋਲੀਓ ਦੀ ਖੁਰਾਕ ਤੋਂ ਵਾਂਝਾ ਨਾ ਰਹਿ ਜਾਵੇ।

ਇਸ ਮੀਟਿੰਗ ਵਿਚ ਮਾਣਯੋਗ ਡਿਪਟੀ ਕਮਿਸ਼ਨਰ ਜੀ ਵੱਲੋ ਸਾਰੇ ਵਿਭਾਗਾਂ ਨੂੰ ਇਸ ਮੁਹਿੰਮ ਵਿਚ ਪੂਰਾ ਸਹਿਯੋਗ ਦੇਣ ਲਈ ਕਿਹਾ ਗਿਆ ਅਤੇ ਵਿਭਾਗਾਂ ਵੱਲੋਂ ਵੀ ਇਸ ਮੁਹਿੰਮ ਵਿਚ ਪੂਰਾ ਸਹਿਯੋਗ ਦੇਣ ਲਈ ਪੂਰਾ ਭਰੋਸਾ ਦਿੱਤਾ ਗਿਆ।  

LEAVE A REPLY

Please enter your comment!
Please enter your name here