ਫਿਰੋਜ਼ਪੁਰ: ਚੋਣਾਂ ਦੇ ਮੱਦੇਨਜ਼ਰ ਅਸਲਾ ਧਾਰਕਾਂ ਨੂੰ ਅਸਲਾ 30 ਜਨਵਰੀ ਤੱਕ ਜਮ੍ਹਾਂ ਕਰਵਾਉਣ ਦੇ ਆਦੇਸ਼

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਜਦੀਪ ਕੌਰ ਨੇ ਦੱਸਿਆ ਕਿ 14 ਫਰਵਰੀ ਨੂੰ ਜ਼ਿਲ੍ਹੇ ਵਿਚ ਨਗਰ ਕੌਂਸਲ/ਨਗਰ ਪੰਚਾਇਤ ਦੀਆਂ ਜੀਮਨੀ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਦੇ ਮੱਧੇਨਜ਼ਰ ਚੋਣਾਂ ਵਾਲੇ ਇਲਾਕੇ ਵਿਚ ਚੋਣ ਜਾਬਤਾ ਲਾਗੂ ਹੈ। ਚੋਣ ਪ੍ਰਕ੍ਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਦੇ ਮਕਸਦ ਨਾਲ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਇਲਾਕਿਆਂ ਜ਼ਿਥੇ ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ ਉਸ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਹਥਿਆਰ ਲੈ ਕੇ ਚੱਲਣ ਤੇ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਹਨ।

Advertisements

ਇਸ ਦੇ ਨਾਲ ਹੀ ਉਨ੍ਹਾਂ ਹੀ ਵੀ ਆਦੇਸ਼ ਦਿੱਤੇ ਕਿ ਜਿਨ੍ਹਾਂ ਵਿਅਕਤੀਆਂ ਪਾਸ ਲਾਇਸੈਂਸੀ ਅਸਲਾ ਹੈ ਉਹ ਆਪਣਾ ਅਸਲਾ ਲੋਕਲ ਥਾਣੇ ਵਿੱਚ ਜਾਂ ਲਾਇਸੈਂਸੀ ਅਸਲਾ ਡੀਲਰਾਂ ਪਾਸ 30 ਜਨਵਰੀ, 2021 ਨੂੰ ਸ਼ਾਮ 05:00 ਵਜੇ ਤੱਕ ਹਰ ਹਾਲਤ ਵਿੱਚ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਸੁਚੱਜੇ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਅਸਲਾ ਧਾਰਕਾਂ ਵੱਲੋਂ ਉਨ੍ਹਾਂ ਦੇ ਅਸਲੇ ਜਮ੍ਹਾਂ ਕਰਵਾਉਣਾ ਅਤਿ ਜਰੂਰੀ ਹੈ ਤਾਂ ਜੋ ਕਿਸੇ ਕਿਸਮ ਦੀ ਅਣਹੋਣੀ ਘਟਨਾ ਨਾ ਵਾਪਰੇ।

ਦੱਸਣਯੋਗ ਹੈ ਕਿ ਜ਼ਿਲ੍ਹੇ ਵਿਚ 6 ਜਗ੍ਹਾਂ ਗੁਰੂਹਰਸਾਏ, ਜ਼ੀਰਾ, ਫਿਰੋਜ਼ਪੁਰ, ਮਮਦੋਟ, ਮੁੱਦਕੀ ਅਤੇ ਤਲਵੰਡੀ ਭਾਈ ਵਿਚ ਨਗਰ ਕੋਂਸਲ/ਨਗਰ ਪੰਚਾਇਤ ਦੀਆਂ ਜੀਮਣੀ ਚੋਣਾਂ 14 ਫਰਵਰੀ ਨੂੰ ਹੋਣ ਜਾ ਰਹੀਆਂ ਹਨ ਅਤੇ 17 ਫਰਵਰੀ ਨੂੰ ਗਿਣਤੀ ਹੋਵੇਗੀ। ਇਹ ਹੁਕਮ 25 ਫਰਵਰੀ 2021 ਤੱਕ ਲਾਗੂ ਰਹਿਣਗੇ।  

LEAVE A REPLY

Please enter your comment!
Please enter your name here