Sunday, November 1, 2026
Home Punjab ਜਲੰਧਰ: ਡਿਪਟੀ ਕਮਿਸ਼ਨਰ ਨੇ ਜ਼ਿਲੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ...

ਜਲੰਧਰ: ਡਿਪਟੀ ਕਮਿਸ਼ਨਰ ਨੇ ਜ਼ਿਲੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਦਿੱਤੀ ਹਦਾਇਤ

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਇਨਾਂ ਵਿਕਾਸ ਕਾਰਜਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ।

Advertisements

ਵੱਖ-ਵੱਖ ਵਿਭਾਗਾਂ ਨਾਲ ਅਪਣੇ ਦਫ਼ਤਰ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਤਾੜਨਾ ਕੀਤੀ ਕਿ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਵਿੱਚ ਕਿਸੇ ਵੀ ਪ੍ਰਕਾਰ ਦੀ ਅਣÎਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਸਬੰਧੀ ਕੀਤੀਆਂ ਗਈਆਂ ਸਾਰੀਆਂ ਵਚਨਬੱਧਤਾਵਾਂ ਨੂੰ ਸਮੇਂ ਸਿਰ ਪੂਰਾ ਕਰਨ ਨੂੰ ਯਕੀਨੀ ਬਣਾ ਕੇ ਜ਼ਿਲ੍ਹੇ ਦੀ ਵਿਕਾਸ ਪਖੋਂ ਨੁਹਾਰ ਬਦਲੀ ਜਾਵੇ ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਅਤਿ ਆਧੁਨਿਕ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਮੁੱਖ ਪ੍ਰਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ ਵਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸ ਕੀਤੀ ਗਈ। ਡਿਪਟੀ ਕਮਿਸ਼ਨਰ ਵਲੋਂ ਅੰਮ੍ਰਿਤਸਰ-ਦਿੱਲੀ ਰੇਲਵੇ ਲਾਈਨ ’ਤੇ ਸਭ ਤੋਂ ਵਿਅਸਤ ਰਸਤੇ ’ਤੇ ਪੈਂਦੇ ਟਾਂਡਾ ਰੇਲਵੇ ਫਾਟਕ ਵਿਖੇ ਰੇਲਵੇ ਅੰਡਰ ਬ੍ਰਿਜ ਬਣਾਉਣ ਦੀ ਤਜਵੀਜ ਅਤੇ ਰੇਲਵੇ ਵਿਭਾਗ ਵਲੋਂ ਦਿੱਤੀ ਗਈ ਮੰਨਜੂਰੀ ਬਾਰੇ ਵੀ ਦੱਸਿਆ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਰੇਲਵੇ ਅੰਡਰ ਬ੍ਰਿਜ ਦੇ ਨਿਰਮਾਣ ਲਈ ਸੂਬੇ ਵਲੋਂ ਪਾਏ ਜਾ ਰਹੇ ਹਿੱਸੇ ਦੇ ਫੰਡਾਂ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਗਈ ਅਤੇ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਲੋਕ ਨਿਰਮਾਣ ਵਿਭਾਗ ਨੂੰ ਨੋਡਲ ਏਜੰਸੀ ਬਣਾਉਣ ਦਾ ਫੈਸਲਾ ਲਿਆ ਗਿਅ ਹੈ ਜਿਸ ਵਲੋਂ ਕੰਮ ਨੂੰ ਸ਼ੁਰੂ ਕਰਕੇ ਨੇਪਰੇ ਚਾੜਿਆ ਜਾਵੇਗਾ। ਘਨਸ਼ਿਆਮ ਥੋਰੀ ਵਲੋਂ ਇਸ ਤੋਂ ਇਲਾਵਾ ਦਕੋਹਾ ਰੇਲਵੇ ਫਾਟਕ ਦਾ ਮੁੱਦਾ ਵੀ ਧਿਆਨ ਵਿੱਚ ਲਿਆਉਂਦਿਆਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਵਲੋਂ ਵਾਹਨਾਂ ਦੀ ਅਵਾਜਾਈ ਅੰਡਰ ਪਾਸ ਬਣਾਉਣ ਦੀ ਤਜਵੀਜ਼ ਹੈ। ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਨੂੰ ਐਨ.ਐਚ.ਏ.ਆਈ. ਅਤੇ ਰੇਲਵੇ ਵਿਭਾਗ ਨੂੰ ਇਨਾਂ ਪ੍ਰੋਜੈਕਟਾਂ ਦੀ ਪ੍ਰਵਾਨਗੀ ਲਈ ਲਿਖਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਵਲੋਂ ਸਪੋਰਟਸ ਕਾਲਜ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਸਰਕਾਰੀ ਕਾਲਜ ਬੂਟਾ ਮੰਡੀ ਦੇ ਰਹਿੰਦੇ ਕੰਮਾਂ ਲਈ ਫੰਡ ਜਾਰੀ ਕਰਨ ਦੀ ਵੀ ਮੰਗ ਕੀਤੀ ਗਈ। ਇਸ ਮੌਕੇ ਇੰਟੀਗ੍ਰੇਟਿਡ ਕਮਾਂਡ ਅਤੇ ਕੰਟਰੋਲ ਸੈਂਟਰ, ਚੁਗਿੱਟੀ-ਲੱਧੇਵਾਲੀ ਰੇਲਵੇ ਓਵਰ ਬ੍ਰਿਜ ਪ੍ਰੋਜੈਕਟ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਕਰਨੇਸ਼ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਜਸਬੀਰ ਸਿੰਘ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਗੌਤਮ ਜੈਨ, ਡਾ.ਜੈ ਇੰਦਰ ਸਿੰਘ, ਸੰਜੀਵ ਕੁਮਾਰ ਸ਼ਰਮਾ, ਡਾ.ਵਿਨੀਤ ਕੁਮਾਰ, ਪੁੱਡਾ ਈ.ਓ. ਨਵਨੀਤ ਕੌਰ ਬੱਲ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ (ਬੀ ਐਂਡ ਆਰ) ਭਗਵਿੰਦਰ ਸਿੰਘ ਤੁੱਲੀ ਅਤੇ ਹੋਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here