ਫ਼ਿਰੋਜ਼ਪੁਰ: 31 ਜਨਵਰੀ ਤੋਂ 2 ਫਰਵਰੀ ਤੱਕ 0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪਿਆਈਆਂ ਜਾਣਗੀਆਂ ਪੋਲੀਓ ਬੂੰਦਾਂ

ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼)। ਪੋਲੀਓ ਵਰਗੀ ਨਾਮੁਰਾਦ ਬਿਮਾਰੀ ਤੋਂ ਬਚਾਉਣ ਲਈ 0 ਤੋ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣ ਲਈ  31 ਜਨਵਰੀ ਤੋ 2 ਫਰਵਰੀ 2021 ਤੱਕ ਪਲਸ ਪੋਲੀਓ ਮੁਹਿੰਮ ਆਰੰਭੀ ਜਾ ਰਹੀ ਹੈ, ਇਸ ਮੁਹਿੰਮ ਨੂੰ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਅਸਰਦਾਰ ਢੰਗ ਨਾਲ ਚਲਾਉਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀ ਆਪਣਾ  ਸਹਿਯੋਗ ਦੇਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ ਨੇ ਪਲਸ ਪੋਲੀਓ ਮੁਹਿੰਮ ਸਬੰਧੀ ਕੀਤੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕੀਤੀ । ਇਸ ਮੌਕੇ ਸਿਵਲ ਸਰਜਨ ਡਾ. ਰਾਜਿੰਦਰ ਰਾਜ ਵੀ ਹਾਜ਼ਰ ਸਨ।

Advertisements

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਦੀ ਸਫਲਤਾ ਲਈ ਪਿੰਡ ਪੱਧਰ ਤੱਕ 100 ਪ੍ਰਤੀਸ਼ਤ ਕਵਰੇਜ ਕਰਨ ਨੂੰ ਯਕੀਨੀ ਬਣਾਉਣ ਲਈ ਸਮੂਹ ਪੰਚਾਇਤਾਂ ਦਾ ਸਹਿਯੋਗ ਲਿਆ ਜਾਵੇ । ਉਨ੍ਹਾਂ ਦੱਸਿਆ ਕਿ 31 ਜਨਵਰੀ ਤੋ 2 ਫਰਵਰੀ 2021 ਤੱਕ ਜ਼ਿਲ੍ਹੇ ਦੀ ਲਗਭਗ 10 ਲੱਖ 83 ਹਜ਼ਾਰ 711 ਆਬਾਦੀ  ਤੇ 1 ਲੱਖ  83 ਹਜ਼ਾਰ 240 ਘਰਾਂ ਨੂੰ ਕਵਰ ਕੀਤਾ ਜਾਵੇਗਾ। 0 ਤੋਂ 5 ਸਾਲ ਤੱਕ ਦੇ 1 ਲੱਖ 10 ਹਜ਼ਾਰ 545 ਬੱਚਿਆਂ ਨੂੰ ਕਵਰ ਕਰਨ ਲਈ  634 ਬੂਥਾਂ ਸਮੇਤ 2 ਐੱਨ.ਜੀ.ਓ ਬੂਥ ਤੇ 118 ਸੁਪਰਵਾਈਜ਼ਰ ਲਗਾਏ ਗਏ ਹਨ। ਇਸ ਤੋਂ ਇਲਾਵਾ ਹਾਊਸ-ਟੂ-ਹਾਊਸ 1165 ਟੀਮਾਂ, ਕੁੱਲ 18 ਮੋਬਾਈਲ ਟੀਮਾਂ ਕੰਮ ਕਰਨਗੀਆਂ।  ਉਨ੍ਹਾਂ ਮੀਟਿੰਗ ਵਿੱਚ ਵੱਖ ਵੱਖ ਅਦਾਰਿਆਂ ਤੋ ਸਹਿਯੋਗ ਦੀ ਮੰਗ ਕੀਤੀ ਗਈ ਤਾਂ ਜੋ ਕਿਸੇ ਕਾਰਨ ਕੋਈ ਵੀ  ਬੱਚਾ ਪੋਲੀਓ ਦੀਆਂ ਬੂੰਦਾਂ ਤੋ ਵਾਂਝਾ ਨਾ ਰਹਿ ਜਾਵੇ। 

ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਮੁਹਿੰਮ ਨੂੰ ਅਸਰਦਾਰ ਢੰਗ ਨਾਲ ਚਲਾਉਣ ਲਈ, ਸਿੱਖਿਆ, ਇਸਤਰੀ ਤੇ ਬਾਲ ਵਿਕਾਸ , ਲੋਕ ਸੰਪਰਕ, ਪੇਂਡੂ ਵਿਕਾਸ, ਟਰਾਂਸਪੋਰਟ, ਜ਼ਿਲ੍ਹਾ ਫੂਡ ਤੇ ਸਪਲਾਈ ਸਪਲਾਈ ਕੰਟਰੋਲਰ, ਲੋਕ ਨਿਰਮਾਣ ਤੋਂ ਇਲਾਵਾ ਐਨ.ਜੀ.ਓ ਦਾ ਵੀ ਸਹਿਯੋਗ ਵੀ ਲਿਆ ਜਾਵੇ ਤਾਂ ਜੋ ਕਿਸੇ ਕਾਰਨ ਕੋਈ ਵੀ  ਬੱਚਾ ਪੋਲੀਓ ਦੀਆਂ ਬੂੰਦਾਂ ਤੋ ਵਾਂਝਾ ਨਾ ਰਹਿ ਜਾਵੇ।ਉਨ੍ਹਾਂ ਬਿਜਲੀ ਵਿਭਾਗ ਨੂੰ ਕਿਹਾ ਕਿ ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਸਟੋਰੇਜ਼ ਪੁਆਇੰਟਾਂ ਤੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ।

ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਹਰਜਿੰਦਰ ਸਿੰਘ, ਈ.ਓ. ਨਗਰ ਕੌਂਸਲ ਪਰਮਿੰਦਰ ਸਿੰਘ, ਸੈਨੇਟਰੀ ਇੰਸਪੈਕਟਰ ਸੁਖਪਾਲ ਸਿੰਘ, ਜ਼ਿਲ੍ਹਾ ਈਮੋਨਾਈਜੇਸ਼ਨ ਅਫਸਰ ਡਾ. ਸਤਪਾਲ ਭਗਤ, ਈਮੋਨਾਈਜੇਸ਼ਨ ਕੁਆਰਡੀਨੇਟਰ ਜੋਤੀ ਸਮੇਤ ਵੱਖ-ਵੱਖ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here