ਫਿਰੋਜ਼ਪੁਰ: ਮਹਿਲਾ ਸਸ਼ਕਤੀਕਰਨ ਦੇ ਖੇਤਰ ਵਿੱਚ ਬੇਮਿਸਾਲ ਕਾਰਗੁਜ਼ਾਰੀ ਦਿਖਾਉਣ ਵਾਲਿਆਂ ਨੂੰ ਦਿੱਤੇ ਜਾਣਗੇ ਐਵਾਰਡ

ਫਿਰੋਜ਼ਪੁਰ(ਦ ਸਟੈਲਰ ਨਿਊਜ਼)। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਨੈਸ਼ਨਲ ਐਵਾਰਡ ਨਾਰੀ ਸ਼ਕਤੀ ਪੁਰਸਕਾਰ-2020 ਲਈ ਨਾਮਜ਼ਦਗੀਆਂ ਦੀ ਮੰਗ ਕੀਤੀ ਜਾਂਦੀ ਹੈ। ਇਹ ਐਵਾਰਡ ਉਨ੍ਹਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਵੱਲੋਂ ਮਹਿਲਾ ਸਸ਼ਕਤੀਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਸਮਾਜ ਵਿੱਚ ਔਰਤਾਂ ਦੀ ਤਰੱਕੀ ਲਈ ਮਹੱਤਵਪੂਰਨ ਯੋਗਦਾਨ ਪਾਇਆ ਹੈ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਰਤਨਦੀਪ ਸੰਧੂ ਨੇ ਦੱਸਿਆ ਕਿ 8 ਮਾਰਚ 2021 ਨੂੰ ਕੌਮਾਂਤਰੀ ਮਹਿਲਾ ਦਿਵਸ ਮੌਕੇ ਲਗਭਗ 15 ਨਾਰੀ ਸ਼ਕਤੀ ਪੁਰਸਕਾਰ ਦਿੱਤੇ ਜਾਣਗੇ। ਉਨ੍ਹਾਂ ਨੇ ਐਵਾਰਡ ਲਈ ਯੋਗਤਾ ਦੇ ਮਾਪਦੰਡਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਿਲਾ ਸਸ਼ਕਤੀਕਰਨ ਦੇ ਖੇਤਰ ਵਿੱਚ ਸ਼ਾਨਦਾਰ ਕੰਮ ਕਰਨ ਵਾਲਿਆਂ ਮਹਿਲਾਵਾਂ, ਗਰੁੱਪ ਅਤੇ ਸੰਸਥਾਵਾਂ ਇਸ ਦੇ ਯੋਗ ਹਨ। ਵਿਅਕਤੀਗਤ ਬਿਨੈਕਾਰ ਘੱਟੋ-ਘੱਟ 25 ਸਾਲ ਦੀ ਉਮਰ ਪੂਰੀ ਕਰ ਚੁੱਕਿਆ ਹੋਵੇ। ਸੰਸਥਾਵਾਂ ਨੂੰ ਇਸ ਖੇਤਰ ਵਿੱਚ ਘੱਟੋ-ਘੱਟ 5 ਸਾਲ ਦਾ ਤਜ਼ਰਬਾ ਹੋਵੇ। 

ਉਨ੍ਹਾਂ ਨੇ ਦੱਸਿਆ ਕਿ www.narishaktipuruskar.wcd.gov.in ਪੋਰਟਲ ‘ਤੇ ਭੇਜੀਆਂ ਗਈਆਂ ਆਨਲਾਈਨ ਨਾਮਜ਼ਦਗੀਆਂ/ਅਰਜ਼ੀਆਂ ਹੀ ਵਿਚਾਰੀਆਂ ਜਾਣਗੀਆਂ। ਨਾਮਜ਼ਦਗੀਆਂ/ਅਰਜ਼ੀਆਂ ਦੇਣ ਦੀ ਆਖਿਰੀ ਮਿਤੀ 31 ਜਨਵਰੀ 2021 ਹੈ। ਉਨ੍ਹਾਂ ਦੱਸਿਆ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੀ ਵੈੱਬਸਾਈਟ (wcd.nic.in) ਤੋਂ ਗਾਈਡਲਾਈਨਜ਼ ਤੇ ਅਰਜ਼ੀ ਫਾਰਮ ਡਾਊਨਲੋਡ ਕੀਤੇ ਜਾ ਸਕਦੇ ਹਨ। ਉਨ੍ਹਾਂ ਨੇ ਅੱਗੇ ਦੱਸਿਆ ਕਿ ਨਾਮਜ਼ਦਗੀ ਲਈ ਲੋੜੀਂਦੇ ਦਸਤਾਵੇਜ਼ www.narishaktipuruskar.wcd.gov.in  ‘ਤੇ ਜਮ੍ਹਾਂ ਕੀਤੇ ਜਾਣੇ ਹਨ।

LEAVE A REPLY

Please enter your comment!
Please enter your name here